
ਅੰਮ੍ਰਿਤਸਰ, 20 ਜੁਲਾਈ (ਗੁਰਚਰਨ ਸਿੰਘ) – ਸ੍ਰੀ ਗੁਲਜ਼ਾਰ ਸਿੰਘ ਰਣੀਕੇ ਪਸ਼ੂ ਪਾਲਣ ਮੰਤਰੀ ਪੰਜਾਬ ਵਲੋਂ ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਵਿਚੋਂ ਵਧੇਰੇ ਮੁਨਾਫਾ ਕਮਾਉਣ ਦੇ ਮਨੋਰਥ ਨਾਲ ਸਿਖਲਾਈ ਆਦਿ ਪ੍ਰਦਾਨ ਕੀਤੀ ਜਾਂਦੀ ਹੈ।ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖਾਦ ਖੁਰਾਕ, ਆਧੁਨਿਕ ਸੈਡਾਂ ਸਬੰਧੀ, ਪਸ਼ੂਆਂ ਨੂੰ ਵੱਖ ਵੱਖ ਬਿਮਾਰੀਆਂ ਤੋ ਬਚਾਉਣ ਲਈ ਅਤੇ ਆਪਣੇ ਫਾਰਮਾਂ ਤੇ ਵਧੀਆਂ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਸਿਖਲਾਈ ਲਈ ਇਕ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ।
ਸ੍ਰੀ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਕੋਰਸ ਵਿਚ ਘੱਟੋ ਘੱਟ ਦਸਵੀਂ ਪਾਸ, ਜਿਨ੍ਹਾਂ ਦੀ ਉਮਰ 18 ਤੋ 45 ਸਾਲ ਦੇ ਦਰਮਿਆਨ ਹੋਵੇ ਅਤੇ ਘੱਟੋ-ਘੱਟ ਪੰਜ ਦੁਧਾਰੂ ਪਸ਼ੂ ਰੱਖਦਾ ਹੋਵੇ, ਬੇਰੁਜ਼ਗਾਰ ਹੋਵੇ ਇਸ ਕੋਰਸ ਵਿਚ ਭਾਗ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੰਟਰਵਿਊ 28 ਜੁਲਾਈ 2015 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ, ਵੇਰਕਾ ਅੰਮ੍ਰਿਤਸਰ ਵਿਖੇ ਹੋਵੇਗੀ।ਜਨਰਲ ਕੈਟਾਗਰੀ ਲਈ ਫੀਸ 5000/- ਰੁ: ਅਤੇ ਅਨੁਸੂਚਿਤ ਜਾਤੀ ਲਈ ਫੀਸ 4000 ਰੁ: ਹੋਵੇਗੀ।ਜ਼ਿਲ੍ਹਾ ਅੰਮ੍ਰਿਤਸਰ ਦੇ ਉਮੀਦਵਾਰ ਇਸ ਕੋਰਸ ਲਈ ਫਾਰਮ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵੇਰਕਾ ਤੋਂ ਪ੍ਰਾਪਤ ਅਤੇ ਤਸਦੀਕ ਕਰਵਾ ਕੇ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ।
Punjab Post Daily Online Newspaper & Print Media