Saturday, June 13, 2026

ਜਥੇਦਾਰ ਬਾਵਾ ਸਿੰਘ ਨੇ ਬੀ.ਸੀ ਵਿੰਗ ਦੀਆਂ ਕੀਤੀਆਂ ਨਿਯੁੱਕਤੀਆਂ

PPN12007201510

ਛੇਹਰਟਾ, 20 ਜੁਲਾਈ (ਪ.ਪ) – ਸ਼੍ਰੌਮਣੀ ਅਕਾਲੀ ਦਲ ਬਾਦਲ ਬੀਸੀ ਵਿੰਗ ਨੂੰ ਹੌਰ ਮਜਬੂਤ ਕਰਨ ਲਈ ਪਾਰਟੀ ਦੇ ਜੱਥੇਬੰਧਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਤਹਿਤ ਸ਼੍ਰੌਮਣੀ ਅਕਾਲੀ ਦਲ ਬਾਦਲ ਬੀਸੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਜਥੇ: ਬਾਵਾ ਸਿੰਘ ਗੁਮਾਨਪੁਰਾ, ਹਲਕਾ ਪੱਛਮੀ ਇੰਚਾਰਜ ਨਿਰਮਲਜੀਤ ਸਿੰਘ ਮੱਲੀ, ਪ੍ਰਧਾਨ ਬੀਸੀ ਵਿੰਗ ਦਰਸ਼ਨ ਸਿੰਘ ਸੁਲਤਾਨਵਿੰਡ, ਕੌਂਸਲਰ ਨਿਰਭੈ ਸਿੰਘ ਫੋਜੀ ਤੇ ਨਰਿੰਦਰ ਸਿੰਘ ਬਿੱਟੂ ਪ੍ਰਧਾਨ ਹਲਕਾ ਦੱਖਣੀ ਨੇ ਬਰਾਈਟਵੇ ਸਕੂਲ ਵਿਖੇ ਰੱਖੀ ਮੀਟਿੰਗ ਦੌਰਾਨ ਵਿੰਗ ਵਿਚ ਨਵੀਆਂ ਨਿਯੁੱਕਤੀਆਂ ਕੀਤੀਆਂ।ਪ੍ਰਿੰ. ਨਿਰਮਲ ਸਿੰਘ ਬੇਦੀ ਨੂੰ ਵਿਧਾਨ ਸਭਾ ਹਲਕਾ ਪੱਛਮੀ ਸੀਨੀਅਰ ਮੀਤ ਪ੍ਰਧਾਨ, ਕੈਪਟਨ ਨਿਰੰਜਣ ਸਿੰਘ ਸਕੱਤਰ ਬੀਸੀ ਵਿੰਗ, ਵਾਰਡ ਨੰਬਰ 65 ਦੇ ਪ੍ਰਧਾਨ ਰਿੰਕੂ ਬੌਧਰਾਜ, ਕੈਪਟਨ ਬਲਬੀਰ ਸਿੰਘ ਨੂੰ ਮੀਤ ਪ੍ਰਧਾਨ, ਜਗਤਾਰ ਸਿੰਘ ਨੂੰ ਮੀਤ ਪ੍ਰਧਾਨ, ਓਂਕਾਰ ਸਿੰਘ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ।
ਬਾਵਾ ਸਿੰਘ ਗੁਮਾਨਪੁਰਾ ਨੇ ਕਿਹਾ ਕਿ ਪਾਰਟੀ ਦਾ ਵਿਸਥਾਰ ਅਕਾਲੀ ਦਲ ਨੂੰ ਹੋਰ ਮਜਬੂਤ ਕਰੇਗਾ ਤੇ ਪਾਰਟੀ ਦਾ ਹਰ ਵਿੰਗ ਪਾਰਟੀ ਦੀਆਂ ਨੀਤੀਆਂ, ਯੋਜਨਾਵਾਂ ਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਵੇਗਾ।ਨਵਨਿੱਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿਚ ਕੋਈ ਕਸਰ ਨਹੀ ਛੱਡਣਗੇ।ਆਗੂਆਂ ਵਲੋਂ ਨਵਨਿਯੁੱਕਤ ਅਹੁਦੇਦਾਰਾਂ ਨੂੰ ਨਿਯੁੱਕਤੀ ਪੱਤਰ ਤੇ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਸੀਨੀਅਰ ਵਾਈਸ ਪ੍ਰਧਾਨ ਸ਼ਹਿਰੀ ਰਮਨਪ੍ਰੀਤ ਗੋਰਾ, ਜਨਰਲ ਸਕੱਤਰ ਸ਼ਹਿਰੀ ਸੁਖਪਾਲ ਸਿੰਘ ਬਾਜਵਾ, ਬਲਕਾਰ ਸਿੰਘ ਮਟੀਆ, ਮਨਿੰਦਰ ਸਿੰਘ, ਮਨਮੋਹਨ ਅਟਵਾਲ, ਧੀਰਜ ਸ਼ੈਂਟੀ, ਜਥੇਦਾਰ ਸੁਖਦੇਵ ਸਿੰਘ ਆਦਿ ਹਾਜਰ ਸਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply