ਪਠਾਨਕੋਟ, 21 ਜੁਲਾਈ (ਪ.ਪ) – ਸਵੱਛ ਭਾਰਤ ਮਿਸ਼ਨ ਤਹਿਤ ਅੱਜ ਜ਼ਿਲ੍ਹੇ ਦੇ 157 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਸਹੂੰ ਚੁਕਾਈ ਗਈ।ਇਹ ਜਾਣਕਾਰੀ ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ-ਭੂਰ ਅਤੇ ਵਾਰਡ ਨੰ: 460 ਵਿੱਚ ਸਥਿਤ ਸਰਕਾਰੀ ਮਿਡਲ ਸਕੂਲ ਵਿਖੇ ਆਯੋਜਿਤ ਸਹੂੰ ਚੁੱਕ ਸਮਾਗਮਾਂ ਦੀ ਸ਼ੁਰੂਆਤ ਕਰਨ ਉਪਰੰਤ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਪਵਨ ਮਹਾਜਨ, ਮਹਿੰਦਰਪਾਲ ਸੈਣੀ, ਰਾਕੇਸ਼ ਭਗਤ, ਪ੍ਰੇਮ ਨਾਥ ਬਿੱਟੂ, ਰਾਜਿੰਦਰ ਸਿੰਘ, ਪੂਰਨ ਚੰਦ, ਉਂਕਾਰ ਸਿੰਘ ਬੈਂਸ ਕੋ-ਆਡੀਨੇਟਰ ਅਤੇ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਤੇ ਮੁੱਖ ਅਧਿਆਪਕ ਹਾਜ਼ਰ ਸਨ।
ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਇਸ ਮੌਕੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ, ਵਿਦਿਆਰਥੀਆਂ ਅਤੇ ਹਾਜ਼ਰ ਸਟਾਫ਼ ਨੂੰ ਪ੍ਰਣ ਦਿਵਾਇਆ ਕਿ ਕੋਈ ਵੀ ਵਿਅਕਤੀ ਖੁਲ੍ਹੇ ਵਿੱਚ ਜੰਗਲ ਪਾਣੀ ਨਹੀਂ ਜਾਵੇਗਾ ਅਤੇ ਨਾ ਹੀ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਖੁਲ੍ਹੇ ਵਿੱਚ ਜੰਗਲ ਪਾਣੀ ਜਾਣ ਦੇਵੇਗਾ।ਉਨ੍ਹਾਂ ਸੰਹੂ ਚੁੱਕ ਸਮਾਗਮ ਵਿੱਚ ਇਹ ਵੀ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਮੈਂਬਰ ਨਾਲ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਉਕਤ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਸਵੱਛ ਭਾਰਤ ਮਿਸ਼ਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਲੋਕਾਂ ਨੂੰ ਜਾਗ੍ਰਿਤ ਕਰਨ ਕਿ ਉਹ ਖੁਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ ਬਲਕਿ ਪਖਾਨਿਆਂ ਦੀ ਵਰਤੋਂ ਕਰਨ।
ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਧੀਰਾ ਵਿਖੇ ਪ੍ਰਿੰ: ਸਵਤੰਤਰ ਕੁਮਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ ਵਿਖੇ ਪ੍ਰਿੰ: ਕਪੂਰ ਸਿੰਘ ਸਟੇਟ ਐਵਾਰਡੀ, ਸਰਕਾਰੀ ਹਾਈ ਡੇਹਰੀਵਾਲ ਵਿਖੇ ਸਕੂਲ ਮੁੱਖੀ ਪੂਨਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੀਦਾਨਗਰ ਵਿਖੇ ਪ੍ਰਿੰ: ਬਲਦੇਵ ਰਾਜ, ਸਰਕਾਰੀ ਹਾਈ ਸਕੂਲ ਚੱਖੜ ਵਿਖੇ ਸਕੂਲ ਮੁੱਖ ਰਾਜੇਸ਼ਵਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰਕਲਾਂ ਵਿਖੇ ਪ੍ਰਿੰ: ਬਲਵਿੰਦਰ ਸੈਣੀ ਦੀ ਪ੍ਰਧਾਨਗੀ ਹੇਠ ਸਹੂੰ ਚੁੱਕ ਸਮਾਗਮ ਕਰਵਾਏ ਗਏ।
Check Also
ਵਿਧਾਇਕ ਡਾ. ਅਜੇ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ …
Punjab Post Daily Online Newspaper & Print Media