Friday, April 10, 2026

ਡਾਇਰੀਆ ਰੋਕੂ ਪੰਦਰਵਾੜਾ 27 ਜੁਲਾਈ ਤੋਂ 8 ਅਗਸਤ ਤੱਕ

ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਫੀਲਡ ਸਟਾਫ਼ ਨੂੰ ਦਿੱਤੀ ਡਾਇਰੀਆ ਤੇ ਟੀ.ਬੀ ਸਬੰਧੀ ਟ੍ਰੇਨਿੰਗ

PPN2307201505

ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਡਾਇਰੀਆ ਵਰਗੀ ਬਿਮਾਰੀ ਤੋਂ ਬਚਾਉਣ ਲਈ 27 ਜੁਲਾਈ ਤੋਂ 8 ਅਗਸਤ ਤੱਕ ਡਾਇਰੀਆ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਫੀਲਡ ਸਟਾਫ਼ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਜਿੰਦਰ ਸਿੰਘ ਨੇ ਦਿੱਤੀ।
ਡਾ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੀਆ ਇਕ ਵਾਟਰ ਬੋਰਨ ਡਜ਼ੀਜ਼ ਹੈ। ਜਿਸ ਵਿਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪਾਣੀ ਦੀ ਕਮੀ ਕਾਰਨ ਦਸਤ ਲੱਗ ਜਾਂਦੇ ਹਨ। ਜੇਕਰ ਇਸ ਪਾਣੀ ਦੀ ਕਮੀ ਨੂੰ ਪੂਰਾ ਨਾ ਕੀਤਾ ਜਾਵੇ ਤਾਂ ਬੱਚੇ ਦੀ ਮੌਤ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਏ.ਐਨ.ਐਮ ਸਟਾਫ਼ ਇਸ ਨੂੰ ਪੇਂਡੂ ਖੇਤਰਾਂ ਵਿਚ ਆਪਣੀ ਨਿਗਰਾਨੀ ਵਿਚ ਸਫ਼ਲ ਬਣਾਵੇਗਾ। ਇਸ ਮੌਕੇ ਬੀ.ਈ.ਈ. ਮਨਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਆਸ਼ਾ ਵਰਕਰ ਆਪਣੇ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਓ.ਆਰ.ਐਸ ਦਾ ਘੋਲ ਦੇ ਪੈਕੇਟ ਉਪਲੱਬਧ ਕਰਵਾਉਣਗੀਆਂ। ਇਸ ਤੋਂ ਇਲਾਵਾ ਜਿਹੜੇ ਬੱਚੇ ਦਸਤ ਨਾਲ ਪ੍ਰਭਾਵਿਤ ਹੋਣਗੇ ਉਨ੍ਹਾਂ ਨੂੰ ਜਿੰਕ ਦੀਆਂ ਗੋਲੀਆਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਸ ਮੁਹਿੰਮ ਦੇ ਦੂਜੇ ਪੜਾਅ ਵਿਚ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਗਰਭਵਤੀ ਔਰਤਾਂ ਅਤੇ ਮਾਵਾਂ ਨੂੰ ਸਤਨਾਪਨ, ਸੰਤੁਲਿਤ ਖੁਰਾਕ ਅਤੇ ਬੱਚਿਆਂ ਦੀ ਦੇਖ਼ਭਾਲ ਸਬੰਧੀ ਜਾਗਰੂਕ ਕਰਨਗੀਆਂ। ਇਸ ਟ੍ਰੇਨਿੰਗ ਕੈਂਪ ਦੌਰਾਨ ਟੀ.ਬੀ. ਅਧਿਕਾਰੀ ਡਾ. ਚੰਦਰ ਮੋਹਨ ਵੱਲੋਂ ਟੀ.ਬੀ. ਬਾਰੇ ਵੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਐਲ.ਵੀ. ਹਰਭਜਨ ਰਾਮ, ਸੁਨੀਤਾ ਕੰਬੋਜ, ਰੋਹਿਤ ਕੁਮਾਰ ਅਤੇ ਸਮੂਹ ਮਲਟੀਪਰਪਜ ਹੈਲਥ ਵਰਕਰ ਹਾਜਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply