Thursday, April 16, 2026

ਡਿਪਟੀ ਕਮਿਸ਼ਨਰ, ਮੇਅਰ ਨਗਰ ਨਿਗਮ ਤੇ ਕੌਂਸਲਰਾਂ ਨੇ ਲਗਾਏ ਪੌਦੇ

ਸਹੀ ਅਰਥਾਂ ‘ਚ ਖੁਸ਼ਹਾਲੀ ਲਈ ਵਾਤਾਵਰਣ ਦਾ ਸ਼ੁੱਧ ਹੋਣਾ ਜ਼ਰੂਰੀ – ਡਿਪਟੀ ਕਮਿਸ਼ਨਰ

PPN2307201509

ਹੁਸ਼ਿਆਰਪੁਰ, 23 ਜੁਲਾਈ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਅਤੇ ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਪੌਦੇ ਲਗਾਏ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹੀ ਅਰਥਾਂ ਵਿੱਚ ਖੁਸ਼ਹਾਲੀ ਲਈ ਵਾਤਾਵਰਣ ਦਾ ਸ਼ੁੱਧ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੇ ਕੁਦਰਤੀ ਸੰਤੁਲਨ ਨੂੰ ਕਾਇਮ ਰੱਖਣ ਲਈ ਰੁੱਖ ਲਗਾਉਣਾ ਸਾਡੀ ਸਭ ਦੀ ਜਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਨਗਰ ਨਿਗਮ ਵੱਲੋਂ ਇਸ ਦਿਸ਼ਾ ਵਿੱਚ ਪੁੱਟੇ ਜਾ ਰਹੇ ਕਦਮਾਂ ‘ਚ ਪੂਰਾ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਮੌਜੂਦਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਵਾਤਾਵਰਣ ਨੂੰ ਬਚਾਅ ਕੇ ਰੱਖਣਾ ਮਨੁੱਖਤਾ ਦੀ ਭਲਾਈ ਲਈ ਬਹੁਤ ਵੱਡਾ ਕਾਰਜ ਹੋਵੇਗਾ। ਮੇਅਰ ਨਗਰ ਨਿਗਮ ਸ਼ਿਵ ਸੂਦ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆ, ਪਾਰਕਾਂ ਅਤੇ ਖਾਲੀ ਥਾਵਾਂ ‘ਤੇ ਵੱਖ-ਵੱਖ ਕਿਸਮਾਂ ਦੇ 2000 ਪੌਦੇ ਲਗਾਏ ਜਾ ਰਹੇ ਹਨ।ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਬਲਵਿੰਦਰ ਬਿੰਦੀ, ਨਰਿੰਦਰ ਸਿੰਘ, ਵਿਕਰਮਜੀਤ ਸਿੰਘ ਕਲਸੀ, ਮਲਕੀਤ ਸਿੰਘ, ਸੰਤੋਖ ਸਿੰਘ ਔਜਲਾ, ਹਰਪਿੰਦਰ ਸਿੰਘ, ਕੁਲਵੰਤ ਸਿੰਘ, ਰੂਪ ਲਾਲ ਥਾਪਰ (ਸਾਰੇ ਕੌਂਸਲਰ), ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਐਸ ਡੀ ਓ ਕੁਲਦੀਪ ਸਿੰਘ, ਦਸ਼ਰਥ ਲਾਲ ਅਤੇ ਹੋਰ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply