ਅੰਮ੍ਰਿਤਸਰ, 23 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਧਾਰਨ ਦਿਵਸ 26 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ 24 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 26 ਜੁਲਾਈ ਨੂੰ ਸਵੇਰੇ 8.00 ਵਜੇ ਪੈਣਗੇ।ਉਪਰੰਤ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਰਾਗੀ ਤੇ ਢਾਡੀ ਜਥੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਧਾਰਨ ਦਿਵਸ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media