Sunday, August 2, 2026

ਮੁੱਖ ਮੰਤਰੀ ਬਾਦਲ ਨੇ ਸੰਗਤ ਦਰਸ਼ਨ ਪ੍ਰੋਗਰਾਮਾਂ ਰਾਹੀਂ ਲੋਕ ਮਸਲਿਆਂ ਹੱਲ ਕੀਤੇ

ਕਾਂਗਰਸ ਜਨ ਸੰਪਰਕ ਪ੍ਰੋਗਰਾਮ ਕੇਵਲ ਨਿੱਜੀ ਮੁਫਾਦਾਂ ਤੇ ਸੱਤਾ ਹਥਿਆਉਣ ਲਈ – ਲੋਧੀਨੰਗਲ

Lakhbeer Singh Lodhinangal

ਬਟਾਲਾ, 24 ਜੁਲਾਈ (ਨਰਿੰਦਰ ਸਿੰਘ ਬਰਨਾਲ) -ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਜਾਂਦੇ ਸੰਗਤ ਦਰਸ਼ਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਬਹੁਤ ਹੀ ਪ੍ਰਭਾਵਸ਼ਾਲੀ ਵਸੀਲਾ ਹੈ, ਜਿੱਥੇ ਸਥਾਨਕ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਸਾਰੇ ਮਸਲੇ ਮੌਕੇ ‘ਤੇ ਹੱਲ ਹੋ ਜਾਂਦੇ ਹਨ। ਸੰਗਤ ਦਰਸ਼ਨ ਪ੍ਰੋਗਰਾਮ ਦੋ-ਪਾਸੀਂ ਸੰਚਾਰ ਜ਼ਰੀਆ ਹੈ ਜਿਸ ਨਾਲ ਸ਼ਾਸਨ ਨੂੰ ਹੋਰ ਵਧੇਰੇ ਜੁਆਬਦੇਹ ਅਤੇ ਪਾਰਦਰਸ਼ਤਾ ਬਣਾਇਆ ਜਾ ਸਕਦਾ ਹੈ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਅੱਜ ਬਟਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ‘ਚ ਮੁੱਖ ਮੰਤਰੀ ਸ. ਬਾਦਲ ਵਰਗਾ ਕੋਈ ਹੋਰ ਆਗੂ ਨਹੀਂ ਹੈ ਜੋ ਇਨ੍ਹਾਂ ਸਮਾਂ ਲੋਕਾਂ ‘ਚ ਰਹਿ ਕੇ ਉਨ੍ਹਾਂ ਦੇ ਦੁੱਖ ਤਕਲੀਫਾਂ ਦੂਰ ਕਰਦਾ ਹੋਵੇ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਜਨ ਸੰਪਰਕ ਪ੍ਰੋਗਰਾਮ ਜਿੱਥੇ ਆਪਣੇ ਨਿੱਜੀ ਸਿਆਸੀ ਮੁਫਾਦਾਂ ਨੂੰ ਉਭਾਰਨਾ ਹੈ, ਉਥੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕਰਕੇ ਕੇਵਲ ਸੱਤਾ ਹਥਿਆਉਣਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸੱਤਾਕਾਲ ਦੌਰਾਨ ਮੁੱਖ ਮੰਤਰੀ ਵਜੋਂ ਰਾਜੇ ਵਾਂਗ ਲੋਕਾਂ ‘ਤੇ ਰਾਜ ਕਰਦੇ ਰਹੇ ਸਨ ਜਦਕਿ ਸ. ਬਾਦਲ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਦੇ ਤੌਰ ‘ਤੇ ਲੋਕ ਸੇਵਕ ਵਜੋਂ ਨਿਮਰਤਾ ਤੇ ਸਮਰਪਿਤ ਭਾਵਨਾ ਨਾਲ ਪੰਜਾਬ ਦੀ ਸੇਵਾ ਕਰ ਰਹੇ ਹਨ।
ਸ. ਲੋਧੀਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਮੁੱਖ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਤੇ ਲੋਕਾਂ ਦੀ ਸੇਵਾ ਹੈ ਅਤੇ ਪਾਰਟੀ ਸਰਬੱਤ ਦੇ ਭਲੇ ਦੀ ਸੋਚ ਨੂੰ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ‘ਤੇ ਪਹਿਰਾ ਦਿੱਤਾ ਹੈ ਅਤੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇ ਕੇ ਨਿਵਾਜਿਆ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਪਿਛਲੇ ਸਮੇਂ ਕੀਤੇ ਵਿਕਾਸ ਕਾਰਜਾਂ ਦੀ ਬਦੌਲਤ ਸੂਬੇ ਦੇ ਲੋਕ 2017 ‘ਚ ਵੀ ਅਕਾਲੀ ਦਲ ਨੂੰ ਸ਼ਾਨਦਾਰ ਜਿੱਤ ਦੇ ਕੇ ਫਿਰ ਸੇਵਾ ਦਾ ਮੌਕਾ ਦੇਣਗੇ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply