ਅੰਮ੍ਰਿਤਸਰ, 24 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਇਕ ਸੁਨਹਿਰੀ ਸ਼ਾਮ ਸ਼ਿਵ ਕੁਮਾਰ ਬਟਾਲਵੀ ਦੇ ਨਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਉਨ੍ਹਾਂ ਦੀਆਂ ਰਚਨਾਵਾਂ ਨੂੰ ਗਾ ਕੇ ਯਾਦ ਕੀਤਾ ਗਿਆ। ਸਮਾਗਮ ਦਾ ਆਗਾਜ਼ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ।
ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਦੇ ਸਾਬਕਾ ਵਾਈਸ-ਚਾਂਸਲਰ, ਡਾ. ਐਸ.ਐਸ. ਗਿੱਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਲੇਡੀ ਵਾਈਸ-ਚਾਂਸਲਰ, ਡਾ. ਸਰਵਜੀਤ ਕੌਰ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ। ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਡਾ. ਮਿਸਜ਼ ਬਰਾੜ ਨੇ ਕਿਹਾ ਕਿ ਸੰਗੀਤ ਰੂਹ ਦੀ ਖੁਰਾਕ ਹੁੰਦਾ ਹੈ ਅਤੇ ਮਨੁੱਖ ਦੇ ਮਨ ਨੂੰ ਸ਼ਾਂਤੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੰਗੀਤ ਭਾਰਤੀ ਪਰੰਪਰਾ ਦਾ ਅਟੁੱਟ ਅੰਗ ਹੈ ਅਤੇ ਇਹ ਸਦੀਆਂ ਤੋਂ ਸਾਡੇ ਸਮਾਜ ਵਿਚ ਰਚਿਆ ਮਿਚਿਆ ਹੈ। ਇਸ ਮੌਕੇ ਡਾ. ਗਿੱਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media