Friday, March 13, 2026

ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਕੁੱਲੂ ਹਾਦਸੇ ਦੇ ਪੀੜਤਾਂ ਲਈ ਹੈਲਪਲਾਈਨ ਸ਼ੁਰੂ

ਪ੍ਰਸ਼ਾਸ਼ਨ ਨੇ ਪੀੜਤਾਂ ਦੀ ਸਹਾਇਤਾ ਲਈ ਭੇਜੀ ਨਾਇਬ ਤਹਿਸੀਲਦਾਰਾਂ ਦੀ ਟੀਮ

ਬਠਿੰਡਾ, 24  ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੁੱਲੂ  (ਹਿਮਾਚਲ ਪ੍ਰਦੇਸ਼) ਨੇੜੇ ਦਰਿਆ ਵਿਚ ਡਿੱਗੀ ਪੰਜਾਬ ਦੀ ਇਕ ਬੱਸ ਵਿਚ ਬਠਿੰਡਾ ਜ਼ਿਲ੍ਹੇ ਦੇ ਵੀ ਕਈ ਵਸਨੀਕ ਸਨ, ਜਿਨ੍ਹਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੀੜਤਾਂ ਦੀ ਸਹਾਇਤਾ ਲਈ ਇਕ ਟੀਮ ਵੀ ਕੁੱਲੂ ਲਈ ਰਵਾਨਾ ਕਰ ਦਿੱਤੀ ਗਈ ਹੈ, ਜੋ ਘਟਨਾ ਸਥਾਨ ‘ਤੇ ਪਹੁੰਚ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ, ਬਠਿੰਡਾ ਦਫ਼ਤਰ ਵਿਖੇ ਹੈਲਪ ਲਾਈਨ ਸੇਵਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਪਤ ਕੀਤੇ ਗਏ ਹੈਲਪਲਾਈਨ ਦੇ ਨੰਬਰਾਂ 0164-2219042 ਅਤੇ 0164-2221042 ‘ਤੇ ਸੰਪਰਕ ਕਾਇਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਇਬ ਤਹਿਸੀਲਦਾਰ, ਮੌੜ ਸ਼੍ਰੀ ਗੁਰਤੇਜ ਸਿੰਘ (98156-87335) ਦੀ ਅਗਵਾਈ ਹੇਠ ਇਕ ਟੀਮ ਪੀੜਤ ਵਿਅਕਤੀਆਂ ਦੀ ਮਦਦ ਕਰਨ ਲਈ ਕੁੱਲੂ ਭੇਜੀ ਗਈ ਹੈ, ਜਿਸ ਵਿਚ ਨਾਇਬ ਤਹਿਸੀਲਦਾਰ ਸ਼੍ਰੀ ਰਾਜਿੰਦਰ ਸਿੰਘ (98141-01706) ਤੋਂ ਇਲਾਵਾ ਸ਼੍ਰੀ ਪਰਮਜੀਤ ਸਿੰਘ (9872862350 ਅਤੇ 98722-40838) ਸ਼ਾਮਿਲ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ, ਕੁੱਲੂ ਮੋਬਾਇਲ ਨੰਬਰ 094180-18787 ਹੈਲਪ ਲਾਈਨ ਨੰਬਰ 01902-224455 ਤੇ 01902-222727 ਅਤੇ ਉਪ ਮੰਡਲ ਮੈਜਿਸਟਰੇਟ, ਕੁੱਲੂ ਦਾ ਮੋਬਾਇਲ ਨੰਬਰ 094180-879107 ਹੈ। ਉਨ੍ਹਾਂ ਕਿਹਾ ਕਿ ਪੀੜਤ ਵਿਅਕਤੀਆਂ ਦੇ ਪਰਿਵਾਰ ਉਕਤ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply