ਸੰਦੌੜ, 25 ਜੁਲਾਈ (ਹਰਮਿੰਦਰ ਸਿੰਘ) – ਗੁਰਦੁਆਰਾ ਪਾਤਸ਼ਾਹੀ ਛੇਵੀਂ ਅਲੀਪੁਰ ਖਾਲਸਾ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਹਰਕ੍ਰਿਸਨ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਅੱਜ ਮਹਾਨ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਬੁਲਾਰੇ ਭਾਈ ਜਗਜੀਤ ਸਿੰਘ ਹੇੜੀਕੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਮੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਵਲੋਂ 11-00 ਵਜੇ ਦੁਪਿਹਰ 2-00 ਵਜੋ ਤੱਕ ਦੀਵਾਨ ਸਜਾਏ ਜਾਣਗੇ ਅਤੇ ਇਸ ਮੌਕੇ ਸਿੱਖ ਪੰਥ ਦੇ ਪ੍ਰਚਾਰਕਾਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media