ਸੰਦੌੜ, 25 ਜੁਲਾਈ (ਹਰਮਿੰਦਰ ਸਿੰਘ) – ਬਾਪੂ ਸੂਰਤ ਸਿੰਘ ਨੂੰ ਜਬਰਨ ਚੁੱਕਣ ਅਤੇ ਉਨ੍ਹਾਂ ਦੇ ਸਮਰਥਕ ਸਿੰਘਾਂ ‘ਤੇ ਕੀਤੇ ਗਏ ਤਸ਼ੱਦਦ ਅਤੇ ਉਨ੍ਹਾਂ ਨੂੰ ਨੇਾਜਾਇਜ਼ ਤੌਰ ਬੰਦੀ ਬਣਾਉਣ ਉਪਰੰਤ ਕੇਸ ਪਾਉਣ ਦੇ ਵਿਰੋਧ ਵਿਚ ਸਰਕਾਰ ਖ਼ਿਲਾਫ਼ ਪੰਜਾਬ ਤੋ ਇਲਾਵਾ ਦੇਸ਼ਾਂ-ਵਿਦੇਸ਼ਾਂ ਵਿਚ ਸ਼ਾਂਤਮਈ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਹਰੇਕ ਵਰਗ ਦੇ ਲੋਕਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ।ਇਸੇ ਤਹਿਤ ਬੀਤੇ ਦਿਨ ਜਗਜੀਤ ਸਿੰਘ ਹੇੜੀਕੇ ਦੀ ਅਗਵਾਈ ਵਿਚ ਕਰੀਬ 100 ਮੋਟਰਸਾਈਕਲਾਂ ‘ਤੇ ਸਵਾਰ ਨੌਜੁਆਨਾਂ ਨੇ ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਨੌਵੀਂ ਅਤੇ ਦਸਵੀਂ ਤੋਂ ਅਰਦਾਸ ਕਰਨ ਉਪਰੰਤ ਮੁਲੋਵਾਲ, ਰਣੀਕੇ, ਬੁਗਰਾ, ਰਾਜੋਮਾਜਰਾ, ਕਕੜਵਾਲ, ਧੂਰੀ ਮੇਨ ਬਾਜ਼ਾਰ ਵਿਚ ਦੀ, ਬੇਨੜਾ, ਲਡਾ, ਕਾਂਝਲਾ, ਕਿੱਲਾ, ਹਸਨਪੁਰ, ਢੰਦੀਵਾਲ, ਸੁਲਤਾਨਪੁਰ, ਅਲਾਲ, ਹੇੜੀਕੇ, ਦੀਦਾਰਗੜ੍ਹ, ਸ਼ੇਰਪੁਰ ਤੋ ਇਲਾਵਾ ਵੱਖ ਵੱਖ ਪਿੰਡਾਂ ਵਿਚ ਦੀ ਹੁੰਦਾ ਹੋਇਆ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਲੁਧਿਆਣਾ ਤੋ ਸੰਗਰੂਰ ਮੇਨ ਰੋਡ ਧੂਰੀ ਦੇ ਮੇਨ ਚੌਕ ਵਿਖੇ ਲਗਭਗ ਦੋ ਘੰਟੇ ਆਵਾਜਾਈ ਨੂੰ ਰੋਕ ਕੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਪਰਮਜੀਤ ਸਿੰਘ ਕੈਰੇ, ਜਸਪ੍ਰੀਤ ਸਿੰਘ ਮੁਲੋਵਾਲ, ਗੁਰਪ੍ਰੀਤ ਸਿੰਘ ਮੁਲੋਵਾਲ, ਮਹਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ ਹੇੜੀਕੇ, ਕਰਤਾਰ ਸਿੰਘ, ਜਰਨੈਲ ਸਿੰਘ ਅਲੀਪੁਰ ਆਦਿ ਸਿੰਘਾਂ ਨੇ ਵੱਖ-ਵੱਖ ਪੜਾਅ ‘ਤੇ ਪਿੰਡ ਵਾਸੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਤੌਰ ਤੇ ਕਿਹਾ ਕਿ ਭਾਰਤ ਦੇਸ਼ ਵਿਚ ਘੱਟ ਗਿਣਤੀਆਂ ਨੂੰ ਹਮੇਸ਼ਾ ਹੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ । ਜਿਸ ਕਰ ਕੇ ਬੰਦੀ ਸਿੰਘਾਂ ਨੂੰ ਉਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋ ਜਾਣ ਤੋ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਉਨ੍ਹਾਂ ਦੇ ਹੱਕ ਵਿਚ ਆਵਾਜ਼ ਉਠਾਉਣ ਵਾਲੇ ਦੀ ਆਵਾਜ਼ ਨੂੰ ਹਕੂਮਤੀ ਜ਼ੋਰ ਨਾਲ ਬੰਦ ਕਰ ਦਿੱਤਾ ਜਾ ਰਿਹਾ ਹੈ ਜੋ ਕਿ ਅਤਿ ਅਸਹਿਣਯੋਗ ਹੈ ।ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਭਾਜਪਾ ਅਤੇ ਆਰ. ਐਸ. ਐਸ ਦੀਆਂ ਨੀਤੀਆਂ ‘ਤੇ ਚੱਲਦੇ ਹੋਏ ਪੰਜਾਬ ਵਿਚ ਵੱਸਦੇ ਪੰਜਾਬੀਆਂ ਨੂੰ ਗੁਮਰਾਹ ਕਰ ਰਹੀ ਹੈ ।ਉਨ੍ਹਾਂ ਕਿਹਾ ਕਿ ਜੇਕਰ ਬੰਦੀ ਸਿੰਘਾਂ ਨੂੰ ਜਲਦ ਰਿਹਾ ਨਾ ਕੀਤਾ ਗਿਆ ਤਾਂ ਅਗਲੀ ਰੂਪ ਰੇਖਾ ਸ਼ਾਂਤਮਈ ਨਹੀਂ ਹੋਵੇਗੀ ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media