Sunday, August 23, 2026

ਜਲ ਸਪਲਾਈ ਤੇ ਸੈਨੀਟੇਸ਼ਨ ਇੰਪ: ਯੂਨੀਅਨ ਦੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

PPN2507201517ਅਗਲੋਂ ਕੋਠੀ, 25 ਜੁਲਾਈ (ਹਰਦਿਆਲ ਸਿੰਘ ਭੈਣੀ) – ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜਿਲ੍ਹਾ ਤਰਨ ਤਾਰਨ ਦੀ ਇਕ ਜਰੂਰੀ ਮੀਟਿੰਗ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਮੱਲ੍ਹੀ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਆਰ.ਕੇ ਭੰਡਾਰੀ ਨਾਲ ਮੁਲਾਜਮਾਂ ਦੀਆਂ ਹੱਕੀ ਤੇ ਵਾਜਬ ਮੰਗਾਂ ਨੂੰ ਲੈ ਕੇ ਹੋਈ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜੋ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਨ, ਸ੍ਰ. ਮੱਲ੍ਹੀ ਕਾਰਜਕਾਰੀ ਇੰਜੀਨੀਅਰ, ਸ੍ਰੀ ਆਰ.ਕੇ ਭੰਡਾਰੀ ਸਾਹਮਣੇ ਰੱੱਖੀਆਂ ਅਤੇ ਸ੍ਰੀ ਆਰ.ਕੇ ਭੰਡਾਰੀ ਵੱਲੋਂ ਰੱਖੀ ਗਈ ਟੇਬਲ ਟਾਕ ‘ਤੇ ਕੁੱਝ ਮੰਗਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਮੰਗਾਂ ਦਾ ਹੱਲ ਜਲਦੀ ਕਰਨ ਦਾ ਜਥੇਬੰਦੀ ਨੂੰ ਭਰੋਸਾ ਦਿਵਾਇਆ ਗਿਆ।ਇਸ ਮੌਕੇ ਗੁਰਸਾਹਿਬ ਸਿੰਘ ਮੱਲ੍ਹੀ ਨੇ ਮੁਲਾਜਮਾਂ ਦੀਆਂ ਮੰਗਾਂ ਹੱਲ ਕਰਨ ‘ਤੇ ਸ੍ਰੀ ਭੰਡਾਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਰਤਮਾਨ ਵਿੱਚ ਅਜਿਹੇ ਅਫਸਰਾਂ ਦੀ ਸਦਾ ਲੋੜ ਹੈ, ਜੋ ਜਨਤਾ ਅਤੇ ਮੁਲਾਜਮਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸੁਣ ਉਸ ਹੱਲ ਟੇਬਲ ਟਾਕ ਕਰਨ ਲਈ ਸਦਾ ਤਿਆਰ ਹਨ। ਇਸ ਮੀਟਿੰਗ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਪੱਟੀ, ਲਖਵਿੰਦਰ ਸਿੰਘ ਖਡੂਰਸਾਹਿਬ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਖਾਲਸਾ, ਕੁਲਬੀਰ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply