
ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਵੱਲੋਂ ਚਲਾਈ ਗਈ ਮੁਹਿੰਮ ਵਿੱਚ ਅਕਾਲੀ ਤੇ ਕਾਂਗਰਸੀ ਵਰਕਰ ਆਪ ਪਾਰਟੀ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ, ਤੇ ਇਸ ਤਰ੍ਹਾਂ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ, ਜਦੋਂ ਕਾਂਗਰਸੀ ਵਰਕਰਾਂ ਨੂੰ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ਚਾਰ ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਲੀਡਰ ਨੇ ਜਨਤਾ ਦੀ ਸਾਰ ਨਹੀਂ ਲਈ ਅਤੇ ਲੋਕ ਛੋਟੇ-ਛੋਟੇ ਕੰਮਾਂ ਲਈ ਇਨ੍ਹਾਂ ਦੇ ਪ੍ਰਧਾਨਾਂ ਕੋਲ ਚੱਕਰ ਕੱਟਦੇ ਰਹੇ ਪਰ ਉਨ੍ਹਾਂ ਨੇ ਕੋਈ ਕੰਮ ਨਹੀਂ ਕੀਤੇ ਅਤੇ ਨਾਂ ਹੀ ਕਿਸੇ ਦੇ ਦੁੱਖ-ਸੁੱਖ ਵਿੱਚ ਹਾਜ਼ਰ ਹੋਏ। ਇਸੇ ਤਰ੍ਹਾਂ ਅਕਾਲੀ ਵਰਕਰਾਂ ਨੇ ਦੱਸਿਆ ਕਿ ਅਸੀਂ ਸੋਚਿਆ ਕਿ ਮੈਡਮ ਫਰਜ਼ਾਨਾ ਆਲਮ ਸ਼ਹਿਰ ਲਈ ਚੰਗੇ ਕੰਮ ਕਰੇਗੀ, ਪਰ ਬੜੇ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਜੋ ਸ਼ਹਿਰ ਦੀ ਦੁਰਗਤੀ ਇਸ ਸਮੇਂ ਹੈ, ਪਹਿਲਾਂ ਕਦੇ ਵੀ ਨਹੀਂ ਹੋਈ, ਹਰ ਪਾਸੇ ਗੰਦਗੀ, ਸੜਕਾ ਟੁੱਟੀਆਂ ਹੋਈਆਂ, ਸੀਵਰੇਜ਼ ਦਾ ਮਾੜਾ ਹਾਲ, ਦਫਤਰਾਂ ਵਿੱਚ ਅਫਸਰਾਂ ਦੇ ਸਮੇਂ ਸਿਰ ਨਾ ਮਿਲਣ ਕਰਕੇ ਦੁੱਖੀ ਹੋ ਕੇ ਅੱਜ ਅਸੀਂ ਕੇਜਰੀਵਾਲ ਦੀ ਸੋਚ ਤੇ ਪਹਿਰਾ ਦੇਣ ਲਈ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਾਂ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media