Friday, March 6, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਮਨਾਇਆ

akal takht
ਅੰਮ੍ਰਿਤਸਰ, ੨੬ ਜੁਲਾਈ (ਗੁਰਪ੍ਰੀਤ ਸਿੰਘ)  – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀੁਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਭਾਈ ਸਤਨਾਮ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾਈਆਂ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।ਉਪਰੰਤ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਪਾਵਨੁਪਵਿੱਤਰ ਹੁਕਮਨਾਮਾ ਲਿਆ।
ਸੰਗਤਾਂ ਨੂੰ ਮੀਰੀੁਪੀਰੀ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਪਾਤਸ਼ਾਹ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰਗੱਦੀ ਦੀ ਜਿੰਮੇਵਾਰੀ ਸੌਂਪਦਿਆਂ ਆਦੇਸ਼ ਦਿੰਦਿਆਂ ਕਿਹਾ ਕਿ ਹੁਣ ਲੋੜ ਹੈ ਸ਼ਸਤਰ ਧਾਰਨੀ ਹੋਣ ਦੀ ਤੇ ਇਸ ਉਪਰੰਤ ਸ੍ਰੀ ਗੁਰੂ ਅਰਜਨ ਦੇਵ ਪਾਤਸ਼ਾਹ ਸ਼ਹੀਦੀ ਪ੍ਰਾਪਤ ਕਰ ਗਏ।ਇਸੇ ਹੀ ਆਦੇਸ਼ ਦੀ ਪਾਲਣਾ ਕਰਦੇ ਹੋਏ ਛੇਵੇਂ ਪਾਤਸ਼ਾਹ ਨੇ ਇਸ ਦਿਨ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।ਗੁਰੂ ਪਾਤਸ਼ਾਹ ਨੇ ਆਪਣੇ ਸਿੱਖਾਂ ਨੂੰ ਆਦੇਸ਼ ਦਿੱਤਾ ਕਿ ਅੱਜ ਤੋਂ ਬਾਅਦ ਹਰ ਸਿੱਖ ਚੰਗੀ ਜਵਾਨੀ, ਚੰਗੇ ਸ਼ਸਤਰ ਅਤੇ ਚੰਗੀ ਨਸਲ ਦੇ ਘੋੜੇ ਲੈ ਕੇ ਹਾਜ਼ਰ ਹੋਵੇ।ਸਤਿਗੁਰੂ ਪਾਤਸ਼ਾਹ ਨੇ ਮੁਗਲਈਆ ਹਕੂਮਤ ਵਿਰੁੱਧ ਆਵਾਜ਼ ਉਠਾਈ ਅਤੇ ਜ਼ੁਲਮ ਦਾ ਨਾਸ ਕੀਤਾ।ਸਿੰਘ ਸਾਹਿਬ ਨੇ ਦੇਸ਼ੁਵਿਦੇਸ਼ ਵਿਵਿੱਚ ਵਸਦੇ ਹਰ ਸਿੱਖ ਨੂੰ ਅੰਮ੍ਰਿਤਧਾਰੀ ਹੋਣ ਦਾ ਉਪਦੇਸ਼ ਦਿੱਤਾ ਅਤੇ ਕਿਹਾ ਕਿ ਨੌਜਵਾਨ ਜੋ ਦਿਨੁੋਦਿਨ ਪ’ਤਿਤ ਹੁੰਦੇ ਜਾ ਰਹੇ ਨੇ ਤੇ ਆਪਣੀ ਜਵਾਨੀ ਨੂੰ ਨਸ਼ਿਆਂ ਵਿੱਚ ਗਾਲ ਰਹੇ ਨੇ ਉਹ ਇਸ ਪਾਵਨ ਦਿਹਾੜੇ ਤੋਂ ਸੇਧ ਲੈਂਦੇ ਹੋਏ ਖੰਡੇ ਬਾਟੇ ਦੀ ਪਾਹੁਲ ਛੱਕ ਗੁਰੂ ਵਾਲੇ ਬਨਣ ਅਤੇ ਜੁਗੁੋਜੁਗ ਅਟੱਲ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਮੰਨਣ।
ਇਸੇ ਸਮਾਗਮ ਤਹਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼ੋ੍ਰਮਣੀ ਢਾਡੀ ਸਭਾ, ਸ੍ਰੀ ਅੰਮ੍ਰਿਤਸਰ ਵ’ਲੋਂ ਗੁਰਦੁਆਰਾ ਝੰਡੇ ਬੁੰਗੇ ਵਿਖੇ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਉਪਰੰਤ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ। ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਹੁਕਮਨਾਮਾ ਲਿਆ । ਇਸ ਉਪਰੰਤ ਪੰਥ ਦੇ ਮਹਾਨ ਢਾਡੀ ਜਥਿਆ ਵ’ਲੋਂ ਢਾਡੀ ਵਾਰਾਂ ਦੁਆਰਾ ਮੀਰੀੁਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆ ਹੋਇਆ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸz: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸz: ਬਲਦੇਵ ਸਿੰਘ ਐਮ ਏ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਸਮੁੱਚੀ ਢਾਡੀ ਸਭਾ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਬਲਵਿੰਦਰ ਸਿੰਘ ਰਾਜਿਸਥਾਨੀ ਕਾਰ ਸੇਵਾ ਵਾਲੇ, ਸ: ਰਤਨ ਸਿੰਘ ਜੱਫਰਵਾਲ ਮੈਂਬਰ ਸ਼ੋ੍ਰਮਣੀ ਕਮੇਟੀ, ਸ:ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸz: ਹਰਜਿੰਦਰ ਸਿੰਘ ਮੈਨੇਜਰ, ਸz: ਜਤਿੰਦਰ ਸਿੰਘ, ਸ: ਬਘੇਲ ਸਿੰਘ, ਸ: ਭੂਪਿੰਦਰ ਸਿੰਘ, ਸz: ਸੁ’ਖਰਾਜ ਸਿੰਘ ਅਤੇ ਸz: ਸਤਨਾਮ ਸਿੰਘ ਮਾਂਗਾ ਸਰਾਏ ਵਧੀਕ ਮੈਨੇਜਰ, ਸ: ਲਖਬੀਰ ਸਿੰਘ ਅਤੇ ਸ: ਦਰਸ਼ਨ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਢਾਡੀ ਜਥਿਆਂ ਵਿੱਚ ਭਾਈ ਖੜਕ ਸਿੰਘ ਪਠਾਨਕੋਟ, ਭਾਈ ਗੁਰਮੁਖ ਸਿੰਘ ਵਲਟੋਹਾ, ਭਾਈ ਹਰਪਾਲ ਸਿੰਘ ਢੰਡ, ਭਾਈ ਨਿਰਮਲ ਸਿੰਘ ਜੇਠੂਵਾਲ, ਭਾਈ ਸਰਬਜੀਤ ਸਿੰਘ ਵਡਾਲੀ, ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਪੂਰਨ ਸਿੰਘ ਅਰਸ਼ੀ ਅਤੇ ਭਾਈ ਗੁਰਮੇਜ ਸਿੰਘ ਬਾਦਲ, ਸ਼ੋ੍ਰਮਣੀ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮੀਰੀੁਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply