Tuesday, September 29, 2026

ਕੇਂਦਰ ਤੇ ਪੰਜਾਬ ਦੀ ਇੰਟੇਲੀਜੈਂਸ ਫੇਲ ਕਰਦਿਆਂ ਦੀਨਾਨਗਰ ਅੱਤਵਾਦੀਆਂ ਵੱਡੀ ਘਟਨਾ ਨੂੰ ਅੰਜਾਮ ਦਿੱਤਾ -ਰਿੰਟੂ

Rintu

ਅੰਮ੍ਰਿਤਸਰ, 27 ਜੁਲਾਈ (ਗੁਰਚਰਨ ਸਿੰਘ) – ਜਿਲਾ ਗੁਰਦਾਸਪੁਰ ਵਿੱਚ ਸਥਿਤ ਦੀਨਾਨਗਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਿਆ ਕਰਦਿਆ ਹਲਕਾ ਉੱਤਰੀ ਦੇ ਕਾਂਗਰਸ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਢਿੱਲੀਆਂ ਨੀਤੀਆਂ ਕਾਰਣ ਅੱਜ ਪੰਜਾਬ ਦਾ ਮਾਹੌਲ ਖਰਾਬ ਹੋਣ ਦੀ ਸਥਿਤੀ ਦਾ ਮੰਜਰ ਵੇਖਣ ਨੂੰ ਮਿਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਫੈਲੇ ਅੱਤਵਾਦ ਨੂੰ ਖਤਮ ਕਰਨ ਦੇ ਲਈ ਸਖਤ ਨੀਤੀ ਬਣਾਉਣ ਦੀ ਸਲਾਹ ਦੇ ਰਹੇ ਹਨ ਜਦਕਿ ਪੰਜਾਬ ਸਰਕਾਰ ਖੁਦ ਕੱਟੜਪੰਥੀ ਕੈਦੀਆਂ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਲਿਆ ਕੇ ਪੰਜਾਬ ਵਿੱਚ ਸ਼ਿਫਟ ਕਰ ਪੰਜਾਬ ਦਾ ਮਾਹੌਲ ਖਰਾਬ ਕਰ ਰਿਹੇ ਹਨ।
ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ੀ ਦੌਰਿਆ ‘ਤੇ ਅਮਨ-ਸ਼ਾਂਤੀ ਦੀਆ ਗੱਲਾਂ ਕਰਦੇ ਹਨ ਲੇਕਿਨ ਆਪਣੇ ਦੇਸ਼ ਦੀ ਭੰਗ ਹੋਈ ਅਮਨ-ਸ਼ਾਂਤੀ ਨੂੰ ਬਹਾਲ ਕਰਨ ਵਿੱਚ ਅਸਮਰੱਥ ਜਿਹੇ ਦਿਖ ਰਿਹੇ ਹਨ।ਅੱਤਵਾਦੀਆਂ ਦੇ ਹੌਂਸਲੇ ਇੰਨੇ ਵੱਧ ਗਏ ਅਤੇ ਕੇਂਦਰ ਤੇ ਪੰਜਾਬ ਦੀ ਇੰਟੇਲੀਜੈਂਸ ਫੇਲ ਕਰਦਿਆ ਹੋਏ ਦੀਨਾਨਗਰ ਵਿੱਚ ਇੰਨੀ ਵੱਡੀ ਘਟਨਾ ਨੂੰ ਅੰਜਾਮ ਦੇ ਦਿੱਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply