Sunday, March 29, 2026

ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ ਨੂੰ ਮਿਲੀਆਂ ਵਿੱਤੀ ਤਾਕਤਾਂ

PPN2707201518

ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਡਾ. ਸੁਖਬੀਰ ਸਿੰਘ ਬੱਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਦੱਸਿਆ ਕਿ ਪੰਜਾਬ ਦੇ ਏ.ਜੀ. ਵਿਭਾਗ ਵੱਲੋਂ ਸਿੱਖਿਆ ਵਿਭਾਗ ਸਕੂਲਜ਼ ਜ਼ਿਲ੍ਹਾ ਫਾਜ਼ਿਲਕਾ ਨੂੰ ਵਿੱਤੀ ਤਾਕਤਾਂ ਦੇ ਦਿੱਤੀਆਂ ਗਈਆਂ ਹਨ।ਜਿਸ ਦਾ ਡੀ.ਡੀ.ਓ. ਕੋਡ 651 ਅਲਾਟ ਕਰ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਵਿਚ ਹੁਣ ਬਕਾਇਦਾ ਬਜ਼ਟ ਸ਼ਾਖਾ ਸ਼ੁਰੂ ਕਰ ਦਿੱਤੀ ਗਈ ਹੈ। ਜਿਸਦਾ ਇੰਚਾਰਜ ਸੁਪਰਡੈਂਟ ਸ਼੍ਰੀ ਸ਼ੁਸ਼ੀਲ ਕੁਮਾਰ ਨੂੰ ਲਗਾਇਆ ਗਿਆ ਹੈ।ਇਸ ਦੇ ਨਾਲ ਹੀ ਸਿੱਖਿਆ ਵਿਭਾਗ (ਸ) ਵਿਚ ਕੰਮ ਕਰਦੇ ਕਰਮਚਾਰੀਆਂ ਦੇ ਹਰ ਤਰ੍ਹਾਂ ਦੇ ਵਿੱਤੀ ਫੰਡ ਅਤੇ ਮੈਡੀਕਲ ਬਿੱਲ ਇੱਥੋਂ ਪਾਸ ਹੋ ਜਾਣਗੇ।ਇਸ ਦੇ ਲਈ ਬਜ਼ਟ ਵੀ ਵਿਭਾਗ ਵੱਲੋਂ ਜਲਦ ਹੀ ਅਲਾਟ ਕੀਤਾ ਜਾਵੇਗਾ। ਬਜ਼ਟ ਸ਼ਾਖਾ ਦੇ ਫਾਜ਼ਿਲਕਾ ਆਉਣ ਨਾਲ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਦੇ ਨਾਲ ਸ. ਪੰਮੀ ਸਿੰਘ, ਸ. ਗੁਰਿੰਦਰਪਾਲ ਸਿੰਘ, ਸ਼੍ਰੀ ਰਾਜੇਸ਼ ਤਨੇਜਾ, ਆਈ.ਸੀ.ਟੀ. ਕੁਆਰਡੀਨੇਟਰ ਸ. ਪਰਮਜੀਤ ਸਿੰਘ, ਸ਼੍ਰੀ ਪ੍ਰੇਮ ਕੁਮਾਰ ਵੀ ਹਾਜਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply