
ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਜਲਵਾਣਾ ਵਿਖੇ ਬਣੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਇਸ ਧਾਰਮਿਕ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਦੀ ਇਕ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਮੁੱਖ ਲੜਕਾ ਅਤੇ ਮੁੱਖ ਲੜਕੀ ਦੀ ਚੋਣ ਹੋਈ।ਜਿਸ ਵਿਚੋਂ ਮੁੱਖ ਲੜਕਾ ਜਸਪ੍ਰੀਤ ਸਿੰਘ ਅਤੇ ਸਹਾਇਕ ਲੜਕਾ ਪਰਮਵੀਰ ਸਿੰਘ ਨੂੰ ਬਣਾਇਆ ਗਿਆ ਹੈ।ਲੜਕੀਆਂ ਵਿਚੋਂ ਮੁੱਖ ਲੜਕੀ ਰਵਨੀਤ ਕੌਰ ਅਤੇ ਸਹਾਇਕ ਲੜਕੀ ਬਵਨਦੀਪ ਕੌਰ ਨੂੰ ਬਣਾਇਆ ਗਿਆ ਹੈ।ਪ੍ਰਿੰਸੀਪਲ ਹਰਗੁਰਪ੍ਰੀਤ ਕੌਰ ਨੇ ਚੁਣੇ ਗਏ ਸਾਰੇ ਬੱਚਿਆਂ ਨੂੰ ਉਨ੍ਹਾਂ ਦੀਆਂ ਸਕੂਲ ਪ੍ਰਤੀ ਡਿਊਟੀਆਂ ਅਤੇ ਜਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media