Thursday, October 1, 2026

ਅਕਾਲੀ ਦਲ ਨੇ ਨੌਜਵਾਨਾਂ ਨੂੰ ਉਚੇ ਅਹੁਦੇ ਬਖਸ਼ੇ – ਇਜਹਾਰ ਆਲਮ

 

U
U

ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨੌਜਵਾਨ ਪੀੜੀ ਦਾ ਸਮਰਥਨ ਲੈਣ ਲਈ ਸ੍ਰੋਮਣੀ ਅਕਾਲੀ ਦਲ ਵੱਲੋਂ ਯੂਥ ਕਮੇਟੀਆਂ ਬਣਾਉਣ ਦੀ ਸੁਰੂ ਕੀਤੀ ਮੁਹਿੰਮ ਤਹਿਤ ਸੰਦੌੜ ਵਿਖੇ ਅਕਾਲੀ ਦਲ ਵੱਲੋਂ ਮੀਟਿੰਗ ਦਾ ਆਯੋਜਿਨ ਕੀਤਾ ਗਿਆ, ਜਿਸ ਵਿਚ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਮੁਹੰਮਦ ਇਜਹਾਰ ਆਲਮ ਨੇ ਉਚੇਚੇ ਤੌਰ ਤੇ ਪਹੁੰਚ ਕੇ ਨੌਜਵਾਨਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਹਮੇਸ਼ਾਂ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਗਈ ਹੈ ਅਤੇ ਅਕਾਲੀ ਦਲ ਨੇ ਨੌਜਵਾਨਾਂ ਦੇ ਲਈ ਵੱਡੇ ਵੱਡੇ ਅਹੁਦੇ ਉਨ੍ਹਾਂ ਨੂੰ ਦਿੱਤੇ ਹਨ।ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਨੌਜਵਾਨਾਂ ਨੂੰ ਇਕ ਮਾਲਾ ਵਿਚ ਪਰੋ ਕੇ ਰੱਖਣ ਦੇ ਹੱਕ ਵਿਚ ਹੈ ਜਦਕਿ ਕੁੱਝ ਹੋਰ ਪਾਰਟੀਆਂ ਨੌਜਵਾਨਾਂ ਦੇ ਹਿੱਤਾਂ ਦੇ ਨਾਲ ਖਿਲਵਾੜ ਰਹੀਆਂ ਹਨ, ਜਿਨ੍ਹਾਂ ਤੋਂ ਨੌਜਵਾਨਾਂ ਨੂੰ ਸੁਚੇਤ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਯੂਥ ਕਮੇਟੀਆਂ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਯੂਥ ਕਮੇਟੀ ਵਿਚ ਸਾਮਲ ਨੌਜਵਾਨਾਂ ਸਿੱਧੇ ਉਨ੍ਹਾਂ ਦੇ ਸੰਪਰਕ ਵਿਚ ਹਨ।ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝਨੇਰ, ਜਥੇਦਾਰ ਹਰਬੰਸ ਸਿੰਘ ਮਹੋਲੀ, ਸਰਪੰਚ ਹਰਜੀਤ ਸਿੰਘ ਸੰਘਾ, ਚਰਨਜੀਤ ਸਿੰਘ ਕਹਿਲ, ਗੁਰਜੀਤ ਸਿੰਘ ਕਾਲਾ, ਸਰਬਨ ਸਿੰਘ ਕਹਿਲ ਸੰਦੌੜ,ਏਕਮ ਸਿੰਘ ਕਹਿਲ, ਭਗਵਾਨ ਸਿੰਘ ਮਾਣਕੀ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply