Wednesday, March 4, 2026

ਸਾਬਕਾ ਰਾਸ਼ਟਰਪਤੀ ਡਾ.ਏ.ਪੀ.ਜੇ ਅਬਦੁਲ ਕਲਾਮ ਨੂੰ ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼ਰਧਾਂਜਲੀ ਭੇਂਟ

PPN2807201507
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਆਰੀਆ ਰਤਨ ਸ਼੍ਰੀ ਪੂਨਮ ਸੂਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਦੇ ਬੇਵਕਤੀ ਵਿਛੋੜੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਮੌਕੇ ਮੁੱਖ ਬੁਲਾਰੇ ਵਜੋਂ ਨੌਵੀਂ ਅਤੇ ਦਸਵੀਂ ਦੇ ਸੁਪਰਵਾਈਜ਼ਰ ਸ਼੍ਰੀਮਤੀ ਰੇਮਨ ਸ਼ਰਮਾ ਨੇ ਕਿਹਾ ਕਿ ਡਾ. ਕਲਾਮ ਨੌਜਵਾਨ ਵਰਗ ਦੇ ਸੱਚੇ ਪ੍ਰੇਰਨਾ ਸ੍ਰੋਤ ਅਤੇ ਆਮ ਲੋਕਾਂ ਦੇ ਰਾਸ਼ਟਰਪਤੀ ਸਨ।ਦੱਖਣ ਭਾਰਤ ਦੇ ਕਸਬੇ ਰਮੇਸ਼ਵਰਮ ਤੋਂ ਉਠ ਕੇ ਦੇਸ਼ ਦੇ ਸਰਵਸ਼ਉਚੱ ਅਹੁਦੇ ਂਤੇ ਬੈਠਣਾ, ਉਹਨਾਂ ਦੀ ਨਿਮਰਤਾ ਅਤੇ ਸਾਦਗੀ ਦੀ ਮਿਸਾਲ ਸੀ ।ਉਹਨਾਂ ਨੂੰ ਮਿਜ਼ਾਇਲ ਮੈਨ ਕਰਕੇ ਵੀ ਜਾਣਿਆ ਜਾਂਦਾ ਹੈ।ਉਹ ਮਿਹਨਤੀ ਅਤੇ ਦੇਸ਼ ਨੂੰ ਪਿਆਰ ਕਰਨ ਵਾਲੇ ਸਨ।ਇਸ ਮੌਕੇ ਵਿਦਿਆਰਥੀਆਂ ਨੇ ਉਹਨਾਂ ਵੱਲੋਂ ਦਿਖਾਏ ਂਂਵਿਜ਼ਨ 20-20ਂਂ ਨੂੰ ਮਹਿਸੂਮ ਕੀਤਾ ਅਤੇ ਇਸ ਦੀ ਪ੍ਰਾਪਤੀ ਲਈ ਸੰਕਲਪ ਲਿਆ।ਡਾ. ਕਲਾਮ ਜੀ ਨੂੰ ਵਿਗਿਆਨ ਅਤੇ ਟੈਕਨਾਲੋਜੀ ਦੇ ਖੇਤਰ ਵਿੱਚ ਅਹਿਮ ਯੋਗਦਾਨ ਦੇਣ ਬਦਲੇ 1997 ਵਿੱਚ ਂਂ ਭਾਰਤ ਰਤਨਂਂ ਸਨਮਾਨ ਵੀ ਦਿੱਤਾ ਗਿਆ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ, ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਆਪਣੇ ਸ਼ੋਕ ਸੁਨੇਹੇ ਵਿੱਚ ਡਾ. ਏ.ਪੀ.ਜੇ ਅਬਦੁਲ ਕਲਾਮ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਹਨਾਂ ਦੀ ਬੇਵਕਤੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ।
ਇਸ ਮੌਕੇ ਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵੀ ਆਪਣੇ ਸੰਬੋਧਨ ਵਿੱਚ ਡਾ. ਕਲਾਮ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਡਾ. ਕਲਾਮ ਜੀ ਦਾ ਤੁਰ ਜਾਣਾ ਦੇਸ਼ ਦੇ ਲਈ ਇੱਕ ਬਹੁਤ ਵੱਡਾ ਘਾਟਾ ਹੈ।ਉਨ੍ਹਾਂ ਨੇ ਕਿਹਾ ਕਿ ਡਾ. ਕਲਾਮ ਇੱਕ ਮਹਾਨ ਅਧਿਆਪਕ ਵੀ ਸਨ।ਉਹ ਚਾਹੁੰਦੇ ਸਨ ਕਿ ਦੇਸ਼ ਦੇ ਨੌਜਵਾਨ ਅੱਗੇ ਆਉਣ ਅਤੇ ਦੇਸ਼ ਦੀ ਵਾਗਡੋਰ ਸੰਭਾਲਣ।ਅੱਜ ਉਨ੍ਹਾਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਹਨਾਂ ਦੇ ਸੁਪਨਿਆਂ ਨੂੰ ਪੂਰਾ ਕਰੀਏ ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply