
ਨਵੀਂ ਦਿੱਲੀ, 28 ਜੁਲਾਈ (ਅੰਮ੍ਰਿਤ ਲਾਲ ਮੰਨਣ) -ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡੀ.ਡੀ.ਏ. ਕਲੋਨੀ, ਚੌਖੰਡੀ ਦੀ ਨਵੀਂ ਚੁਣੀ ਗਈ ਕਮੇਟੀ ਦੇ ਪ੍ਰਬੰਧਕਾਂ ਦਾ ਅੱਜ ਸਨਮਾਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਨਵੇਂ ਚੁਣੇ ਗਏ ਪ੍ਰਧਾਨ ਗੁਰਮੀਤ ਸਿੰਘ ਭਾਟੀਆਂ, ਸਕੱਤਰ ਜਗਜੀਤ ਸਿੰਘ, ਅਹੁਦੇਦਾਰ ਅਮਰਪਾਲ ਸਿੰਘ, ਬਖ਼ਸ਼ੀਸ ਸਿੰਘ, ਸੁਰਿੰਦਰ ਸਿੰਘ, ਸਤਿਨਾਮ ਸਿੰਘ ਅਤੇ ਵਜ਼ੀਰ ਛਾਬੜਾ ਨੂੰ ਸਿਰੋਪਾਓ ਦੇਣ ਉਪਰੰਤ ਵਧਾਈ ਪੇਸ਼ ਕੀਤੀ।
ਸਿਰਸਾ ਨੇ ਅਕਾਲੀ ਦਲ ਦੇ ਕਾਰਕੁੰਨਾਂ ਨੂੰ ਉਕਤ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਸੇਵਾ ਮਿਲਣ ਤੇ ਖੁਸ਼ੀ ਜਤਾਉਂਦੇ ਹੋਏ ਪਾਰਟੀ ਦੇ ਇਲਾਕੇ ਵਿੱਚ ਹੋਰ ਮਜਬੂਤ ਹੋਣ ਦਾ ਵੀ ਦਾਅਵਾ ਕੀਤਾ। ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਉਸਾਰੂ ਕਾਰਜਾਂ ਕਰਕੇ ਦਿੱਲੀ ਦੀਆਂ ਸਿੱਖ ਸੰਗਤਾਂ ਵਿੱਚ ਮੌਜ਼ੂਦ ਜੋਰਦਾਰ ਉਤਸਾਹ ਦਾ ਧਿਆਨ ਮਨ ਵਿੱਚ ਰਖਦੇ ਹੋਏ ਸਿਰਸਾ ਨੇ ਨਵੇਂ ਪ੍ਰਬੰਧਕਾਂ ਨੂੰ ਸਿੱਖੀ ਦੀ ਚੜ੍ਹਦੀ ਕਲਾ ਦੇ ਲਈ ਕਾਰਜ ਕਰਨ ਦੀ ਪ੍ਰੇਰਣਾ ਵੀ ਕੀਤੀ। ਸਿਰਸਾ ਨੇ ਕਿਹਾ ਕਿ ਬਿਨਾਂ ਕਿਸੇ ਵਿੱਤਕਰੇ ਦੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖਕੇ ਕੀਤੀ ਗਈ ਪ੍ਰਬੰਧਕੀ ਸੇਵਾ ਸਭ ਤੋਂ ਉ-ਤਮ ਹੈ। ਇਸ ਲਈ ਸਾਰੇ ਪ੍ਰਬੰਧਕਾਂ ਨੂੰ ਇਸ ਪਾਸੇ ਚਲਣ ਲਈ ਆਪਣੇ ਆਪ ਨੂੰ ਤਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਦਿੱਲੀ ਕਮੇਟੀ ਮੈਂਬਰ ਚਮਨ ਸਿੰਘ, ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਔਲਖ ਅਤੇ ਅਕਾਲੀ ਆਗੂ ਜਗਦੀਪ ਸਿੰਘ ਕਾਹਲੋਂ ਮੌਜ਼ੂਦ ਸਨ।
Punjab Post Daily Online Newspaper & Print Media