Tuesday, March 31, 2026

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਨੇ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ

PPN2807201516

ਪੱਟੀ 28 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦ ਭਗਤ ਸਿੰਘ ਗਰੁੱਪ ਆਫ ਇੰਸਟੀਚਿਊਟ ਵੱਲੋ ਚਲਾਈ ਗਈ ਹਰਿਆਵਲ ਲਹਿਰ ਤਹਿਤ ਅੱਜ ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋ, ਪੱਟੀ ਵਿੱਖੇ ਛਾਂ ਦਾਰ ਅਤੇ ਫਲਦਾਰ ਪੌਦੇ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਲਗਾਏ ਗਏ। ਇਸ ਮੌਕੇੇ ਐਮ.ਡੀ. ਰਾਜ਼ੇਸ ਭਾਰਦਵਾਜ ਨੇ ਕਿਹਾ ਕਿ ਸਾਡਾ ਵਾਤਾਵਰਨ ਦਿਨੋਂ ਦਿਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ, ਸਾਡੀ ਉਜੋਨ ਪਰਤ ਨਸ਼ਟ ਹੋ ਰਹੀ ਹੈ। ਜਿਸ ਨਾਲ ਕਈ ਹਾਨੀਕਾਰਕ ਕਿਰਨਾਂ ਧਰਤੀ ਤੇ ਪਹੁੰਚ ਰਹੀਆ ਹਨ, ਜਿਸ ਨਾਲ ਕਈ ਬਿਮਾਰੀਆਂ ਪੈਦਾ ਹੋ ਰਹੀਆ ਹਨ।ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀ ਸਾਰੇ ਪੌਦੇ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਈਏ।ਸਕੂਲ ਦੇ ਪ੍ਰਿੰਸੀਪਲ ਮਰਿਦੁਲਾ ਭਾਰਦਵਾਜ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜਨਮ ਦਿਨ ਤੇ ਪੌਦੇ ਲਗਾ ਕੇ ਆਪਣੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸੰਸਥਾ ਪਿਛਲੇ ਕਈ ਸਾਲਾਂ ਤੋ ਵੱਖ-ਵੱਖ ਪਿੰਡਾਂ ਵਿੱਚ ਪੌਦੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾ ਰਹੀ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ ਦੇ ਕਿਹਾ ਕਿ ਸ਼ਹੀਦ ਭਗਤ ਸਿੰਘ ਗਰੁੱਪ ਵੱਲੋ ਇਸ ਸਰੱਹਦੀ ਖੇਤਰ ਵਿੱਚ ਵਿੱਦਿਆ ਦੇ ਪ੍ਰਸਾਰ ਦੇ ਨਾਲ ਨਾਲ ਲੋਕ ਭਲਾਈ ਵਾਲੇ ਕੰਮਾਂ ਵਿੱਚ ਵੀ ਆਪਣਾ ਪੂਰਨ ਯੋਗਦਾਨ ਦੇ ਰਹੀ ਹੈ।ਵਾਤਾਵਰਨ ਨੂੰ ਸ਼ੁਧ ਰੱਖਣਾ ਸਾਡਾ ਸਾਰੀਆ ਦਾ ਪਹਿਲਾ ਫਰਜ਼ ਬਣਦਾ ਹੈ। ਜਿਸ ਵਿੱਚ ਅਸੀ ਸਾਰੇ ਲੋਕ ਰਹਿ ਰਹੇ ਹਾਂ।ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਸਰਿਤਾ ਨਾਰਦ, ਕਿਸ਼੍ਰਨਾ ਕੁਮਾਰੀ, ਸੋਨੀਆ ਸ਼ਰਮਾ ਅਤੇ ਸਮੂਹ ਸਟਾਫ ਅਤੇ ਸਕੂਲ ਦੇ ਬੱਚੇ ਹਾਜ਼ਿਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply