Tuesday, June 23, 2026

ਸਕੂਲ ਨੂੰ ਕਲੱਬ ਨੇ ਦਿੱਤੀ ਸਹਾਇਤਾ ਰਾਸ਼ੀ

PPN3007201508

ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਇਥੋਂ ਨੇੜਲੇ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਸਮੂਹ ਆਹੁਦੇਦਾਰਾਂ ਅਤੇ ਮੈਂਬਰਾਨ ਵੱਲੋਂ ਸਰਕਾਰੀ ਹਾਈ ਸਕੂਲ ਨੂੰ ਪੱਚੀ ਹਜ਼ਾਰ ਪੰਜ ਸੌ ਰੁਪਏ ਦੀ ਨਕਦ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ। ਇਸ ਸਮੇਂ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਸ: ਰਾਜਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਰਾਸ਼ੀ ਦਾ ਵੱਡਾ ਹਿੱਸਾ ਵਿਸ਼ਵ ਪ੍ਰਸਿੱਧ ਆਡੀਓ ਕੰਪਨੀ ਅਮਰ ਆਡੀਓ ਦੇ ਨਿਰਮਾਤਾ ਸ੍ਰੀ ਪਿੰਕੀ ਧਾਲੀਵਾਲ ਅਤੇ ਕੇਵਲ ਸਿੰਘ ਦਸੌਂਧਾ ਸਿੰਘ ਵਾਲਾ ਵੱਲੋਂ ਦਿੱਤਾ ਗਿਆ ਹੈ।ਇਸ ਮੌਕੇ ਕਲੱਬ ਦੇ ਆਹੁਦੇਦਾਰ ਹਰਦੀਪ ਸਿੰਘ ਦੀਪਾ, ਰਣਵੀਰ ਸਿੰਘ ਰਾਣਾ, ਜਸਪ੍ਰੀਤ ਸਿੱੰਘ ਸਿੱਧੂ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਲਵਪ੍ਰੀਤ ਸਿੰਘ, ਰੁਪਿੰਦਰ ਸਿੰਘ ਰਵੀ ਆਦਿ ਤੋਂ ਇਲਾਵਾ ਸਕੂਲ ਦੇ ਮੁੱਖ ਅਧਿਆਪਕ ਸ: ਗੁਰਮੇਲ ਸਿੰਘ ਰਛੀਨ ਅਤੇ ਸਕੂਲ ਦੇ ਸਮੁੱਚੇ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply