
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਸ਼ਰਧਾਂਜਲੀ ਦਿੱਤੀ ਅਤੇ ਸਕੂਲ ਵਿੱਚ ਸ਼ੋਕ ਸਭਾ ਆਯੋਜਿਤ ਕੀਤੀ ਗਈ, ਜਿਸ ਵਿੱਚ ਮਹਾਨ ਵਿਗਿਆਨੀ, ਸਿੱਖਿਆ ਸ਼ਾਸਤਰੀ ਅਤੇ ਮਿਜ਼ਾਇਲ ਮੈਨ ਅਤੇ ਦੇਸ਼ ਦੇ ਨੌਜਵਾਨਾਂ ਦੇ ਆਦਰਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।ਸਭ ਨੇ ਉਹਨਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ।ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਡਾ. ਏ.ਪੀ.ਜੇ ਅਬਦੁਲ ਕਲਾਮ ਦੇ ਭਾਰਤ ਦਰਸ਼ਨ (ਖ਼ਾਸ ਕਰਕੇ ਬੱਚਿਆਂ ਪ੍ਰਤੀ) ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਨੇ ਦੱਸਿਆ ਕਿ ਆਪ ਜੀ ਚਾਹੁੰਦੇ ਸਨ ਕਿ ਸਾਡੇ ਦੇਸ਼ ਦੇ ਬੱਚੇ ਆਪਣੇ ਸੁਨਹਿਰੀ ਭਵਿੱਖ ਲਈ ਵੱਡੇਸ਼ਵੱਡੇ ਸੁਪਨੇ ਲੈਣ ਅਤੇ ਸਫ਼ਲ ਹੋਣ।ਪ੍ਰਿੰਸੀਪਲ ਨੀਰਾ ਨੇ ਦੱਸਿਆ ਕਿ ਆਪ ਸੰਸਾਰ ਦੇ ਪ੍ਰੇਰਨਾ ਸ੍ਰੋਤ ਸਨ ਅਤੇ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਵਜੋਂ ਵੇਖਣ ਲਈ ਕੁਝ ਵੀ ਕਰ ਗੁਜ਼ਰਨ ਲਈ ਤਿਆਰ ਰਹਿਦੇ ਸਨ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ, ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਇਸ ਮਹਾਨ ਨੇਤਾ ਅਤੇ ਵਿਗਿਆਨੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਵਿਦਿਆਰਥੀਆਂ ਲਈ ਆਪਣੇ ਸੰਦੇਸ਼ ਵਿੱਚ ਉਹਨਾਂ ਨੇ ਕਿਹਾ ਕਿ ਬੱਚੇ ਉਹਨਾਂ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈਣ ਅਤੇ ਦੇਸ਼ ਦੀ ਉਨੱਤੀ ਲਈ ਤਹਿ ਦਿਲੋਂ ਕੰਮ ਕਰਨ ਦਾ ਆਪਣੇ ਆਪ ਨਾਲ ਕੀਤਾ ਗਿਆ ਵਾਅਦਾ ਹੀ ਡਾ. ਕਲਾਮ ਜੀ ਨੂੰ ਸੱਚੀ ਸ਼ਰਧਾਂਜਲੀ ਹੈ ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media