Thursday, March 19, 2026

ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰਕਿਣਾ ਮੰਦਭਾਗਾ- ਰਾਣਾ

ਨਵੀਂ ਦਿੱਲੀ, 30 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਸਿਵਿਲ ਐਵੀਏਸ਼ਨ ਮੰਤਰੀ ਸ਼੍ਰੀ ਅਸ਼ੋਕ ਗਜਪਤੀ ਰਾਜੂ ਪੁਸਪਤੀ ਨੂੰ ਇਕ ਪੱਤਰ ਲਿਖ ਕੇ ਇਸ ਗੱਲ ‘ਤੇ ਰੋਸ ਪ੍ਰਗਟ ਕੀਤਾ ਹੈ ਕਿ ਹਵਾਈ ਅੱਡਿਆਂ ‘ਤੇ ਸੁਰੱਖਿਆ ਏਜੰਸੀਆਂ ਵਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਆਪਣੀ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਗੁਰਦੁਆਰਾ ਕਮੇਟੀ ਵਲੌਂ ਲਿਖੇ ਆਪਣੇ ਪਤੱਰ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਕ੍ਰਿਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਦਾ ਇੱਕ ਜ਼ਰੂਰੀ ਹਿਸਾ ਹੈ, ਜੋ ਅੰਮ੍ਰਿਤਧਾਰੀਆਂ ਲਈ ਦੂਸਰੇ ਕਕਾਰਾਂ ਦੇ ਨਾਲ ਧਾਰਨ ਕਰੀ ਰਖਣਾ ਜ਼ਰੂਰੀ ਹੈ। ਸ. ਰਾਣਾ ਨੇ ਦਸਿਆ ਕਿ ਪਤੱਰ ਵਿੱਚ ਮਾਨਯੋਗ ਮੰਤਰੀ ਪਾਸੋਂ ਮਿਲਣ ਲਈ ਸਮੇਂ ਦੀ ਵੀ ਮੰਗ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਮਿਲ ਕੇ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕੇ ਕਿ ਧਾਰਮਕ ਮਾਨਤਾਵਾਂ ਅਨੁਸਾਰ ਅੰਮ੍ਰਿਤਧਾਰੀ ਸਿੱਖਾਂ ਲਈ ਕ੍ਰਿਪਾਨ ਸਹਿਤ ਪੰਜਾਂ ਕਕਾਰਾਂ ਦਾ ਧਾਰਨੀ ਹੋਣਾ ਕਿਤਨਾ ਜ਼ਰੂਰੀ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply