
ਜੰਡਿਆਲਾ ਗੁਰੂ, 30 ਜੁਲਾਈ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਆਲ ਇੰਡੀਆ ਪਿੰਗਲਵਾੜਾ ਸੰਸਥਾ ਦੀ ਮੁਖ ਸੇਵਾਦਾਰ ਡਾ: ਬੀਬੀ ਇੰਦਰਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਤ ਪੂਰਨ ਸਿੰਘ ਜੀ ਦੀ 23ਵੀ ਬਰਸੀ ਆਲ ਇੰਡੀਆ ਪਿੰਗਲਵਾੜਾ ਸੰਸਥਾ ਵਲੋਂ 2 ਅਗਸਤ ਤੋਂ 5 ਅਗਸਤ ਤਕ ਮਨਾਈ ਜਾ ਰਹੀ ਹੈ। ਉਹਨਾਂ ਕਿਹਾ ਕਿ 2 ਅਗਸਤ ਨੂੰ ਕੈਂਸਰ ਰੋੋਕੋ ਮੈਡੀਕਲ ਕੈਂਪ ਮਾਨਾਵਾਲਾ ਬਰਾਂਚ ਵਿਖੇ ਲਗਾਇਆ ਜਾ ਰਿਹਾ ਹੈ, 3 ਅਗਸਤ ਨੂੰ ਅਖੰਡ ਪਾਠ ਸਾਹਿਬ ਜੀ ਮੁਖ ਦਫਤਰ ਅਮਿ੍ਰੰਤਸਰ ਵਿੱਖੇ ਆਰੰਭ ਹੋਵੇਗਾ, 4 ਅਗਸਤ ਨੂੰ ਖੂਨ ਦਾਨ ਕੈਂਪ ਲਗਾਇਆ ਜਾਵੇਗਾ ਅਤੇ ਪਿੰਗਲਵਾੜੇ ਦੇ ਸਕੂਲੀ ਬੱਚਿਆਂ ਵਲੋਂ ਬਣਾਈਆਂ ਕਲਾ ਕਿਰਤੀਆਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਰਾਤ ਨੂੰ ਮਾਨਾਂਵਾਲਾ ਕੰਪਲੈਕਸ ਵਿੱਚ ਸੰਸਥਾ ਦੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਕੀਤਾ ਜਾਵੇਗਾ ਜਿਸ ਵਿੱਚ ਪਾਕਿਸਤਾਨੀ ਸੂਫੀ ਗਾਇਕ ਉਸਤਾਦ ਖਾਦਿਮ ਹੁਸੈਨ ਵਾਰਸੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਉਚੇਚੇ ਤੌਰ ਤੇ ਪਹੁੰਚ ਰਹੇ ਹਨ।।ਇਸ ਮੌਕੇ ਡਾ: ਬੀਬੀ ਇੰਦਰਜੀਤ ਕੌਰ ਨੇ ਸੰਸਥਾ ਵਿੱਚ ਹੋ ਰਹੀਆਂ ਸਮਾਜ ਸੇਵੀ ਸਰਗਰਮੀਆਂ ਨੂੰ ਨੇੜਿਓ ਦੇਖਣ ਲਈ ਸਾਰਿਆਂ ਨੂੰ ਪਰਿਵਾਰਾਂ ਸਮੇਤ ਦਰਸ਼ਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮਾਸਟਰ ਰਾਜਬੀਰ ਸਿੰਘ, ਕਰਨਲ ਬਾਵਾ ਸਿੰਘ, ਜੈ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media