
ਬਠਿੰਡਾ, 31 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਚ ਜੋਨ ਪੱੱਧਰ ਦੇ ਮੈਚ ਖੇਡੇ ਗਏ। ਜਿਸ ਵਿਚ ਜਿਲ੍ਹਾ ਭਰ ਦੀਆਂ ਸਕੂਲੀ ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿਚ ਸੰਤ ਕਬੀਰ ਕਾਨਵੈਂਟ ਸਕਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਫੁੱਟਬਾਲ ਦੇ ਅੰਡਰ 17 ਮੈਚ ‘ਚ ਇਸ ਸਕੂਲ ਦੀ ਟੀਮ ਨੇ ਸ੍ਰੀ ਗੁਰੂ ਹਰਗੋਬਿੰਦ ਸਕੂਲ ਨਥਾਣਾ ਦੀ ਟੀਮ ਨੂੰ ਫਾਈਨਲ ਵਿਚ ਹਰਾ ਕੇ ਜਿੱਤ ਪ੍ਰਾਪਤ ਕੀਤੀ। ਬਾਸਕੇਟਬਾਲ ਦੇ ਟੂਰਨਾਂਮੈੇਂਟ ਵਿਚ ਅਤੇ ਫੈਸਿੰਗ ਮੁਕਾਬਲਿਆਂ ਵਿਚ ਵਿਰੋਧੀ ਟੀਮਾਂ ਨੂੰ ਵੀ ਹਰਾ ਕੇ ਜਿੱਤ ਪ੍ਰਾਪਤ ਕੀਤੀ। ਸਕੂਲ ਦੇ ਮੈਨਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਪੋਰਟਸ ਦੇ ਖੇਤਰ ਵਿਚ ਖਿਡਾਰੀਆਂ ਨੂੰ ਅੱਗੇ ਵੱਧਣ ਲਈ ਸਕੂਲ ਹਰ ਸੰਭਵ ਮਦਦ ਕਰੇਗਾ। ਉਨ੍ਹਾਂ ਨੇ ਡੀ.ਪੀ. ਟੀਚਰਜ਼ ਰਾਜਦੀਪ ਸਿੰਘ ਅਤੇ ਸੰਦੀਪ ਸਿੰਘ ਨੂੰ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ।
Punjab Post Daily Online Newspaper & Print Media