Tuesday, June 16, 2026

 ਆਖੰਡ ਕੀਰਤਨੀ ਜਥੇ ਵੱਲੋਂ ਰੈਣ ਸਬਾਈ ਕੀਰਤਨ ਦਰਬਾਰ ਅੱਜ

ਪੱਟੀ, 31 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਰਬੱਤ ਦੇ ਭਲੇ ਲਈ ਇਕ ਰੋਜਾ ਰੈਣ ਸਬਾਈ ਕੀਰਤਨ ਦਰਬਾਰ ਆਕੰਡ ਕੀਤਰਨੀ ਜਥੇ ਵੱਲੋਂ ਪੱਟੀ ਦੇ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਜੀ ਚੋਕ ਭਾਡਿਆਂ ਵਾਲਾ ਵਿਖੇ ਸ਼ਨੀਵਾਰ ਨੂੰ ਸ਼ਾਮ 8 ਵਜੇ ਤੋਂ ਤੜਕੇ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਰੈਣ ਸਬਾਈ ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਰਜਿੰਦਰ ਸਿੰਘ ਨੇ ਦੱਸਿਆ ਕਿ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਲਈ ਇਸ ਰੈਣ ਸਬਾਈ ਕੀਰਤਨ ਦਰਬਾਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਆਖੰਡ ਕੀਰਤਨੀ ਜਥੇ ਦੇ ਮੈਂਬਰ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਉਹਨਾਂ ਅਪੀਲ ਕੀਤੀ ਕਿ ਸੰਗਤਾਂ ਵੱਧ ਤੋਂ ਵੱਧ ਪਹੁੰਚ ਕੇ ਆਪਣਾ ਜੀਵਨ ਸਫਲਾ ਕਰਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply