Sunday, April 26, 2026

ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਘਰਿਆਲਾ ਨੇ ਕਰਵਾਈ ਗਾਹਕ ਮਿਲਣੀ

ਮੈਨੇਜਰ ਨੇ ਲੋਕਾਂ ਨੂੰ ਬੈਂਕ ਦੀਆਂ ਸਕੀਮਾਂ ਸੰਬੰਧੀ ਦਿੱਤੀ ਜਾਣਕਾਰੀ

PPN3107201509

ਪੱਟੀ, 31 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਤਰਨਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮੀਟਿਡ ਦੀ ਬ੍ਰਾਂਚ ਘਰਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਹਰਜਿੰਦਰ ਸਿੰਘ ਮਰਹਾਣਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਐਫਐਲਸੀ ਪ੍ਰੋਗਰਾਮ ਤਹਿਤ ਗਾਹਕ ਮਿਲਣੀ ਪ੍ਰੋਗਰਾਮ ਬ੍ਰਾਂਚ ਮੈਨੇਜਰ ਗੁਰਮੁਖ ਸਿੰਘ ਦੀ ਦੇਖ-ਰੇਠ ਹੇਠ ਕਰਵਾਇਆ ਗਿਆ।ਬਰਾਂਚ ਮੈਨੇਜਰ ਗੁਰਮੁਖ ਸਿੰਘ ਨੇ ਲੋਕਾਂ ਨੂੰ ਬੈਂਕ ਦੀਆਂ ਕਰਜਾ ਅਤੇ ਬੀਮਾ ਸਕੀਮਾ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਬੈਂਕ ਦੀਆਂ ਹੋਰ ਵੱਖ-ਵੱਖ ਸਕੀਮਾ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਨੇ ਲੋਕਾਂ ਨੂੰ ਬੈਂਕ ਦੇ ਗਾਹਕ ਬਣਕੇ ਬੈਂਕ ਦੀ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।  ਇਸ ਮੌਕੇ ਗੁਰਚਰਨ ਸਿੰਘ, ਅਮਰਜੀਤ ਸਿੰਘ, ਰਮੀ, ਕੁਦਰਤ ਸਿੰਘ, ਹਰਭਜਨ ਸਿੰਘ, ਨਰਿੰਦਰ ਸਿੰਘ, ਦਲਜੀਤ ਸਿੰਘ, ਕਿਸਾਨ ਕਲੱਬ ਦੇ ਪ੍ਰਧਾਨ ਮਨਮੋਹਨ ਸਿੰਘ ਤੋਂ ਇਲਾਵਾ ਡਾ: ਗੁਰਦਿਆਲ ਸਿੰਘ, ਬਲਦੇਵ ਸਿੰਘ ਪ੍ਰਧਾਨ, ਕੈਪਟਨ ਸਾਹਿਬ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਿਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply