ਜੰਡਿਆਲਾ ਗੁਰੁ, 31 ਜੁਲਾਈ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਅੱਜ ਸਵੇਰੇ ਕਰੀਬ 11-00 ਵਜੇ ਪੱਤਰਕਾਰ ਪ੍ਰਦੀਪ ਜੈਨ ‘ਰੋਕੀ’ ਜਨਰਲ ਸਕੱਤਰ ਜੰਡਿਆਲਾ ਪ੍ਰੈਸ ਕਲੱਬ ਦੇ ਪਿਤਾ ਸ਼੍ਰੀ ਤਰੀਭਵਨ ਜੈਨ ਦੀ ਅਚਾਨਕ ਮੋਤ ਨਾਲ ਪੱਤਰਕਾਰ ਭਾਈਚਾਰੇ ਅਤੇ ਜੈਨ ਸਭਾ ਵਿੱਚ ਸੋਗ ਦੀ ਲਹਿਰ ਫੈਲ ਗਈ।ਮ੍ਰਿਤਕ ਤਰੀਭਵਨ ਜੈਨ ਐਸ.ਏ.ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਅਤੇ ਉਘੇ ਸਮਾਜ ਸੇਵਕ ਸਨ। ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਰਕੇ ਬੀਤੇ ਕੁਝ ਸਮੇਂ ਤੋਂ ਉਹਨਾਂ ਦੀ ਤਬੀਅਤ ਠੀਕ ਨਹੀਂ ਸੀ। ਅੱਜ ਸ਼ਾਮ ਉਹਨਾ ਦਾ ਗਊਸ਼ਾਲਾ ਰੋਡ ਸਥਿਤ ਸ਼ਮਸ਼ਾਨ ਘਾਟ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੋਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆ ਦੇ ਨੁਮਾਇੰਦਿਆ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸਤੋਂ ਇਲਾਵਾ ਪੱਤਰਕਾਰ ਭਾਈਚਾਰੇ ਵਿਚ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ, ਗੁਰਦੀਪ ਸਿੰਘ ਨਾਗੀ ਪ੍ਰਧਾਨ ਮਾਝਾ ਪ੍ਰੈਸ ਕਲੱਬ, ਪਰਮਿੰਦਰ ਸਿੰਘ ਜੋਸਨ ਪ੍ਰਧਾਨ ਵੈਲਫੇਅਰ ਕਲੱਬ, ਸੁਨੀਲ ਦੇਵਗਨ ਪੀ ਟੀ ਸੀ ਚੈੱਨਲ, ਜਸਪਾਲ ਸ਼ਰਮਾ, ਵਰੁਣ ਸੋਨੀ, ਹਰਿੰਦਰਪਾਲ ਸਿੰਘ, ਰਾਕੇਸ਼ ਕੁਮਾਰ, ਨਰਿੰਦਰ ਸੂਰੀ, ਰਾਮਸ਼ਰਨਜੀਤ ਸਿੰਘ, ਅਨੀਲ ਕੁਮਾਰ, ਗੋਪਾਲ ਸਿੰਘ, ਰਵਿੰਦਰ ਸਿੰਘ, ਹਰਜਿੰਦਰ ਸਿੰਘ ਕਲੇਰ, ਗੁਲਸ਼ਨ ਵਿਨਾਇਕ, ਮੁਨੀਸ਼ ਕੁਮਾਰ, ਦਿਆਲ ਚੰਦ ਬਿੱਲਾ, ਵਿਨੋਦ ਸੂਰੀ, ਕੀਮਤੀ ਜੈਨ, ਸਤਿੰਦਰ ਸਿੰਘ, ਮਲਕੀਤ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ ਖਾਲਸਾ, ਅਮਿਤ ਕੁਮਾਰ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਵਿੱਕੀ ਰੰਧਾਵਾ, ਰਜਿੰਦਰ ਸਿੰਘ, ਸਿਕੰਦਰ ਸਿੰਘ, ਆਰ ਪੀ ਸ਼ਰਮਾ, ਸੁਰਿੰਦਰਪਾਲ ਸਿੰਘ, ਅਸ਼ਵਨੀ ਸ਼ਰਮਾ, ਸਤਪਾਲ ਸਿੰਘ, ਜਸਬੀਰ ਸਿੰਘ, ਜਸਵੰਤ ਸਿੰਘ ਆਦਿ ਮੋਜੂਦ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media