Tuesday, August 4, 2026

ਚੀਫ ਖਾਲਸਾ ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਸਦਮਾ – ਭੈਣ ਦਾ ਦੇਹਾਂਤ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸ’ਗੂ) – ਚੀਫ ਖਾਲਸਾ ਦੀਵਾਨ ਪ੍ਰਧਾਨ ਸ: ਚਰਨਜੀਤ ਸਿੰਘ ਚ’ਢਾ ਅਤੇ ਉਹਨਾਂ ਦੇ ਭਰਾ ਸ: ਨਰਿੰਦਰ ਸਿੰਘ ਚ’ਢਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਭੈਣ ਬੀਬੀ ਪ੍ਰਿਤਪਾਲ ਕੌਰ, ਸੁਪਤਨੀ ਅਮਰਜੀਤ ਸਿੰਘ ਨਿਵਾਸੀ ਸਹਿਜ ਇਨਕਲੇਵ, ਕਸ਼ਮੀਰ ਐਵਿਨਿਊ ਦਾ ਸਵੇਰੇ ਦੇਹਾਂਤ ਹੋ ਗਿਆ।ਉਹਨਾਂ ਦਾ ਅੰਤਿਮ ਸੰਸਕਾਰ 2 ਅਗਸਤ ਦਿਨ ਐਤਵਾਰ ਸਵੇਰੇ 11.00 ਵਜੇ ਗੁਰੂਦਵਾਰਾ ਸ਼ਹੀਦਾਂ ਸਾਹਿਬ ਨਜਦੀਕ ਸ਼ਮਸ਼ਾਨ ਘਾਟ ਵਿਖੇ ਹੋਵੇਗਾ।ਇਸ ਦੁੱਖ ਦੀ ਘੜੀ ਵਿਚ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ, ਵਧੀਕ ਆਨਰੇਰੀ ਸਕੱਤਰਾਂ ਅਤੇ ਸਮੂਹ ਮੈਂਬਰ ਸਾਹਿਬਾਨ ਵਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply