Thursday, March 5, 2026

ਪਾਕਿਸਤਾਨੀ ਬੱਚੀ ਮਨਬੀਰ ਕੌਰ ਨੂੰ ਉਚੇਰੀ ਸਿੱਖਿਆ ਲਈ 51000 ਰੁਪਏ ਦਿੱਤੇ ਜਾਣਗੇ – ਜਥੇ: ਅਵਤਾਰ ਸਿੰਘ

Manbir Kaur Pak

ਅੰਮ੍ਰਿਤਸਰ, 1 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬਾ ਮਨਬੀਰ ਕੌਰ ਨੂੰ 10ਵੀਂ ਦੀ ਪ੍ਰੀਖਿਆ ਦੌਰਾਨ 1100 ਅੰਕਾਂ ਵਿਚੋਂ 1023 ਨੰਬਰ ਲੈ ਕੇ ਪੂਰੇ ਪਾਕਿਸਤਾਨ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਮੁਬਾਰਕਬਾਦ ਦਿੰਦਿਆਂ ਐਲਾਨ ਕੀਤਾ ਹੈ ਕਿ ਇਸ ਬੀਬਾ ਨੂੰ ਉਚੇਰੀ ਸਿੱਖਿਆ ਲਈ ਸ਼ੋ੍ਰਮਣੀ ਕਮੇਟੀ ਵੱਲੋਂ 51 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਬੱਚੀ ਨੇ ਪੂਰੇ ਪਾਕਿਸਤਾਨ ਵਿਚੋਂ 10ਵੀਂ ਦੀ ਪ੍ਰੀਖਿਆ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਜਿਥੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ, ਉਥੇ ਸਿੱਖ ਕੌਮ ਦਾ ਵੀ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਬੱਚੇ-ਬੱਚਿਆਂ ਨੂੰ ਜੇਕਰ ਸਰਕਾਰ ਮਦਦ ਮੁਹੱਈਆ ਕਰਵਾਏ ਤਾਂ ਯਕੀਨਨ ਇਹ ਦੇਸ਼ ਦਾ ਨਾਮ ਉੱਚਾ ਕਰ ਸਕਦੇ ਹਨ।ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੀਬਾ ਮਨਬੀਰ ਕੌਰ ਵੱਲੋਂ 10ਵੀਂ ਦੀ ਪ੍ਰੀਖਿਆ ਵਿਚ ਟਾਪ ਕਰਨਾ ਇਹ ਸਾਬਤ ਕਰਦਾ ਹੈ ਕਿ ਇਹ ਬੱਚੀ ਹੋਣਹਾਰ ਤੇ ਪੜ੍ਹਣ ਵਾਲੀ ਹੈ।ਇਸ ਲਈ ਇਸ ਬੱਚੀ ਨੂੰ ਵੱਧ ਤੋਂ ਵੱਧ ਸਹਾਇਤਾ ਦਿੱਤੀ ਜਾਵੇ ਅਤੇ ਅੱਗੋਂ ਇਸ ਦੀ ਪੜਾਈ ਤੇ ਹੋਣ ਵਾਲਾ ਸਮੁੱਚਾ ਖਰਚ ਸਰਕਾਰ ਕਰੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਤੇ ਗੁਰੂ ਦੀ ਕਿਰਪਾ ਹੋਵੇ ਉਨ੍ਹਾਂ ਪਰਿਵਾਰਾਂ ਦੇ ਬੱਚੇ ਹਮੇਸ਼ਾ ਹੋਣਹਾਰ ਹੁੰਦੇ ਹਨ।ਉਨ੍ਹਾਂ ਕਿਹਾ ਕਿ ਬੀਬਾ ਮਨਬੀਰ ਕੌਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰੇਮ ਸਿੰਘ ਦੀ ਸਪੁੱਤਰੀ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਕਿਰਪਾ ਕਰਨ ਇਹ ਬੱਚੀ ਅੱਗੋਂ ਵੀ ਇਸੇ ਤਰ੍ਹਾਂ ਪਰਿਵਾਰ, ਕੌਮ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੀ ਰਹੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply