Saturday, March 21, 2026

ਅਠਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ 7 ਤੇ 8 ਅਗਸਤ ਨੂੰ

ਨਵੀ ਦਿੱਲੀ, 3 ਅਗਸਤ (ਅੰਮ੍ਰਿਤ ਲਾਲ ਮੰਨਣ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 7 ਅਤੇ 8 ਅਗਸਤ (23 ਅਤੇ 24 ਸਾਵਣ, ਸੰਮਤ ਨਾਨਕਸ਼ਾਹੀ 547) ਸ਼ੁਕਰਵਾਰ ਅਤੇ ਸ਼ਨੀਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਸ਼ੁਕਰਵਾਰ 7 ਅਗਸਤ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾਂ ਵਿੱਚ ਰਹਰਾਸਿ ਦੇ ਪਾਠ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਉਨ੍ਹਾਂ ਦਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਸ਼ਨੀਵਾਰ 8 ਅਗਸਤ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਖੀਸ਼ਾਹ ਵਣਜਾਰਾ ਹਾਲ ਵਿਖੇ ਹੋਵੇਗਾ।ਜਿਸ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਤੇ ਭਾਈ ਨਿਰਮਲ ਸਿੰਘ ਖਾਲਸਾ, ਭਾਈ ਨਰਿੰਦਰ ਸਿੰਘ ਬਨਾਰਸੀ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਗੁਰਇਕਬਾਲ ਸਿੰਘ (ਸ੍ਰੀ ਅੰਮ੍ਰਿਤਸਰ), ਭਾਈ ਹਰਜੋਤ ਸਿੰਘ ਜ਼ਖਮੀ (ਜਲੰਧਰ), ਸ੍ਰੀ ਦਰਬਾਰ ਸਾਹਿਬ ਦੇੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ. ਭਾਈ ਰਾਏ ਸਿੰਘ, ਗਰਦੁਆਰਾ ਸੀਸ ਗੰਜ ਸਾਹਿਬ ਦੇੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ, ਭਾਈ ਗੁਰਨਾਮ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਭਾਈ ਪਿੰਦਰਪਾਲ ਸਿੰਘ ਗੁਰਸ਼ਬਦ ਦੀ ਕੱਥਾ ਅਤੇ ਹਜ਼ੂਰੀ ਢਾਡੀ ਭਾਈ ਹਰਜਨ ਸਿੰਘ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਉਨ੍ਹਾਂ ਦੱਸਿਆ ਕਿ ਇਸ ਮੋਕੇ ਤੇ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਪੁਰ ਅਧਾਰਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ।ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।ਸੇਵਾ ਪੰਥੀ ਬਾਬਾ ਬਚਨ ਸਿੰਘ ਇਸ ਮੌਕੇ ਤੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 2.30 ਤਕ ਅਤੇ ਰਾਤ 9 ਵਜੇ ਤੋਂ ਸਮਾਪਤੀ ਤਕ ਪੀਟੀਸੀ ਚੈਨਲ ਅਤੇ ਚੜ੍ਹਦੀਕਲਾ ਟਾਈਮ ਟੀਵੀ ‘ਤੇ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply