Monday, September 14, 2026

ਲਛਮਣ ਸਿੰਘ ਧਾਰੋਵਾਲੀ ਦੀ ਯਾਦ ਵਿੱਚ ਬਣੇ ਗੇਟ ਦਾ ਉਦਘਾਟਨ ਅੱਜ -ਬੇਦੀ

Diljit Singh Bedi

ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਗਤੀ ਰੂਪ ਵਿੱਚ ਲਿਆਉਣ ਲਈ ਸਿੱਖਾਂ ਨੂੰ ਭਾਵੇਂ ਅਥਾਹ ਕੁਰਬਾਨੀਆਂ ਦੇਣੀਆਂ ਪਈਆਂ ਸਨ, ਪਰ ਇਨ੍ਹਾਂ ਵਿਚੋਂ ਇਕ ਨਿਵੇਕਲੀ ਸ਼ਹਾਦਤ ਸੀ ਸ. ਲਛਮਣ ਸਿੰਘ ਧਾਰੋਵਾਲੀ ਦੀ ਜਿਨ੍ਹਾਂ ਨੂੰ ਨਨਕਾਣਾ ਸਾਹਿਬ ਦੀ ਧਰਤੀ ਤੇ ਜੰਡ ਦੇ ਰੁੱਖ ਨਾਲ ਬੰਨ੍ਹ ਕੇ ਅਨੇਕਾਂ ਤਸੀਹੇ ਦਿੱਤੇ ਗਏ ਤੇ ਸ਼ਹੀਦ ਕਰ ਦਿੱਤਾ ਗਿਆ।
ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਲਛਮਣ ਸਿੰਘ ਧਾਰੋਵਾਲੀ ਦੀ ਅਦੁੱਤੀ ਸ਼ਹਾਦਤ ਨੂੰ ਸਦੀਵੀ ਬਣਾਉਣ ਦਾ ਉਪਰਾਲਾ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਗੋਧਰਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਗੇਟ ਦੀ ਉਸਾਰੀ ਕੀਤੀ ਗਈ ਹੈ ਜਿਸ ਦਾ ਰਸਮੀ ਉਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ 4-08-2015 ਨੂੰ ਆਪਣੇ ਕਰ ਕਮਲਾ ਨਾਲ ਕਰਨਗੇ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply