Friday, September 25, 2026

ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਮਜ਼ਬੂਤ ਏ.ਸੀ.ਪੀ ਸਿੰਗਲਾ

PPN0508201525

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਮਾਨਯੋਗ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਅੋਲਖ ਅਤੇ ਏ.ਡੀ.ਸੀ.ਪੀ ਸਿਟੀ-2 ਚੇਤਨ ਬਲੀ ਰਾਮ ਪਾਟਿਲ ਦੀਆਂ ਹਦਾਇਤਾਂ ਅਨੁਸਾਰ ਏ.ਸੀ.ਪੀ. ਟਰੈਫਿਕ ਬਾਲ ਕਿਸ਼ਨ ਸਿੰਗਲਾ ਨੇ ਟ੍ਰੈਫਿਕ ਪੁਲਿਸ ਦੇ ਸਾਰੇ ਐਨ.ਜੀ.ਓ, ਏ.ਐਸ.ਆਈ ਰੈਂਕ, ਇੰਸਪੈਕਟ ਰੈਂਕ ਅਤੇ ਸਬ-ਇੰਸਪੈਕਟਰ ਰੈਂਕ ਦੀ ਇੱਕ ਮੀਟਿੰਗ ਭੰਡਾਰੀ ਪੁੱਲ ਵਿਖੇ ਕੀਤੀ।ਜਿਸ ਵਿੱਚ ਉਨ੍ਹਾਂ ਨੁੇ ਸਾਰੇ ਐਨ.ਜੀ.ਓ ਨੂੰ ਨਿਰਦੇਸ਼ ਦਿੱਤੇ ਕਿ ਦੀਨਾਨਗਰ ਅੱਤਵਾਦੀ ਹਮਲੇ ਅਤੇ 15 ਅਗਸਤ ਨੂੰ ਮੱਦੇ ਨਜਰ ਰੱਖਦੇ ਹੋਏ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਵੱਲੋਂ ਚਾਰ ਚਾਰ ਐਨ.ਜੀ.ਓ ਦੀ ਡਿਊਟੀ ਲਗਾਈ ਗਈ ਹੈ।ਇਹ ਪੂਰੇ ਅੰਮ੍ਰਿਤਸਰ ਵਿੱਚ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵਾਹਨਾਂ ਦੀ ਚੈਕਿੰਗ ਕਰਨਗੇ ਅਤੇ ਉਨ੍ਹਾਂ ਦੇ ਬਣਦੇ ਚਲਾਨ ਕੱਟਣਗੇ।ਪਰ ਇੱਥੇ ਇੱਕ ਗੱਲ ਹੋਰ ਗੌਰ ਕਰਨ ਵਾਲੀ ਹੈ ਕਿ ਜੋ ਕੰਮ ਪੰਜਾਬ ਪੁਲਿਸ ਦੇ ਸਿਪਾਹੀ ਕਰਦੇ ਸਨ, ਉਹ ਕੰਮ ਹੁਣ ਪੰਜਾਬ ਪੁਲਿਸ ਦੇ ਏ.ਐਸ.ਆਈ ਆਪ ਕਰਨਗੇ।ਜਿਸ ਨਾਲ ਸ਼ਹਿਰ ਦੀ ਸੁਰੱਖਿਆ ਪ੍ਰਬੰਧ ਠੀਕ ਰਹਿਣਗੇ।ਇਸ ਮੋਕੇ ਇੰਸਪੈਕਟਰ ਦਿਲਬਾਗ ਸਿੰਘ, ਇੰਸਪੈਕਟਰ ਸ਼ਮਸ਼ੇਰ ਸਿੰਘ, ਇਸੰਪੈਕਟਰ ਕੁਲਬੀਰ ਸਿੰਘ ਅਤੇ ਇੰਸਪਕੈਟਰ ਡਾ. ਡੀ. ਜਤਿੰਦਰ, ਏ.ਐਸ.ਆਈ ਬਲਬੀਰ ਸਿੰਘ, ਮੰਗਲ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਅਜੀਤ ਸਿੰਘ, ਅਸ਼ਵਨੀ ਕੁਮਾਰ, ਯਾਦਵਿੰਦਰ ਸਿੰਘ ਅਤੇ ਹੋਰ ਏ.ਐਸ.ਆਈ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply