ਪਿੰਡ ਧਲੇਰ ਖੁਰਦ ਵਿਖ ਕੀਤਾ ਯੂਥ ਕਮਟੀ ਦਾ ਸੰਗਠਨ

ਸੰਦੌੜ, 6 ਅਗਸਤ (ਹਰਮਿੰਦਰ ਸਿੰਘ ਭੱਟ) – ਪਿੰਡ ਧਲੇਰ ਖੁਰਦ ਵਿਖ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਬੀਬੀ ਫਰਜਾਨਾ ਆਲਮ ਅਤੇ ਪੰਜਾਬ ਵਕਫ ਬੋਰਡ ਦੇ ਸਾਬਕਾ ਚੈਅਰਮਨ ਮੁਹੰਮਦ ਇਜਹਾਰ ਆਲਮ ਦੀ ਅਗਵਾਈ ‘ਚ ਸਰਪੰਚ ਜਸਪਾਲ ਸਿੰਘ ਦੇ ਸਹਿਯੋਗ ਸਦਕਾ ਯੂਥ ਵਿੰਗ ਦੀ ਕਮਟੀ ਦਾ ਸੰਗਠਨ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ ਨੂੰ ਸਰਵ ਸੰਮਤੀ ਨਾਲ ਯੂਥ ਵਿੰਗ ਦੀ ਕਮੇਟੀ ਦਾ ਪ੍ਰਧਾਨ ਤੇ ਬੂਟਾ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਇਜਹਾਰ ਆਲਮ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀਆਂ ਚੰਗੀਆਂ ਨੀਤੀਆਂ ਦੇ ਕਾਰਨ ਅੱਜ ਪੰਜਾਬ ਤਰੱਕੀ ਦੇ ਰਾਹ ਤੇ ਹੈ।ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਪਾਰਟੀ ਵੱਲੋਂ ਹਰ ਇੱਕ ਵਿਆਕਤੀ ਨੂੰ ਮਾਣ ਸਤਿਕਾਰ ਦਿੱਤਾ ਜਾਵਗਾ ਤੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ।ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਨੇ ਸਮੂਹ ਅਕਾਲੀ ਲੀਡਰਸ਼ਿਪ, ਹਲਕਾ ਵਿਧਾਇਕ, ਅਕਾਲੀ ਦਲ ਦੀ ਸਮੁੱਚੀ ਟੀਮ ਤੇ ਮੈਬਰਾਂ ਦਾ ਧੰਨਵਾਦ ਕੀਤਾ।ਉਹਨਾਂ ਕਿਹਾ ਕਿ ਅਕਾਲੀ ਦਲ ਦੀ ਹਾਈ ਕਮਾਂਡ ਵੱਲੋਂ ਜੋ ਸੇਵਾ ਮੈਨੂੰ ਸੌਪੀ ਜਾਵਗੀ ਮੈਂ ਉਹ ਸੇਵਾ ਦਿਲੋਂ ਨਿਭਾਉਣ ਦੀ ਪੂਰੀ ਕੋਸ਼ਿਸ ਕਰਾਗਾਂ।ਇਸ ਮੌਕੇ ਰਾਜਬੰਤ ਸਿੰਘ, ਕੁਲਵਿੰਦਰ ਸਿੰਘ, ਧਰਮਪਾਲ ਸਿੰਘ, ਕਰਨਵੀਰ ਸਿੰਘ, ਸਤਨਾਮ ਸਿੰਘ, ਲਾਲ ਸਿੰਘ, ਜਸਪ੍ਰੀਤ ਸਿੰਘ, ਪਰਗਟ ਸਿੰਘ, ਗੁਰਜੰਟ ਸਿੰਘ, ਸੁਖਵਿੰਦਰ ਸਿੰਘ ਰਾਜੂ, ਅਵਤਾਰ ਸਿੰਘ ਕੀਮਤੀ, ਪਵਿੱਤਰ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ, ਬਲਰਾਜ ਖਾਂ, ਜਗਤਾਰ ਸਿੰਘ, ਕੁਲਵਿੰਦਰ ਸਿੰਘ, ਅਮਨ ਸਿੰਘ ਕਮੇਟੀ ਮੈਂਬਰ ਚੁਣੇ ਗਏ।
Punjab Post Daily Online Newspaper & Print Media