Thursday, September 17, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਆਰਟ ਤੇ ਕਰਾਫਟ ਕੈਂਪ ਲਗਾਇਆ

PPN0608201505
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਆਰਟ ਐਂਡ ਕਰਾਫਟ” ਦਾ ਕੈਂਪ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਦੀ ਅਧੀਨਤਾ ਵਿੱਚ ਕਰਵਾਇਆ ਗਿਆ ਜਿਸ ਵਿੱਚ ਕ੍ਰਿਸ਼ਨ ਲਾਲ ਨੇ ਆਰਟ ਅਤੇ ਕਰਾਫਟ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਪੇਪਰ ਅਤੇ ਪੋਸਟਰ ਨਾਲ ਤਿਆਰ ਹੋਣ ਵਾਲੀਆਂ ਕਈ ਪ੍ਰਕਾਰ ਦੀਆਂ ਚੀਜਾਂ ਬਣਾਉਣੀਆਂ ਸਿਖਾਂਈਆਂ, ਜਿਹੜੀਆਂ ਕਿ ਅਸੀ ਘਰਾਂ ਅਤੇ ਸਕੂਲ ਦੀਆਂ ਸਜਾਵਟ ਲਈ ਘੱਟ ਖਰਚੇ ਤੇ ਅਸਾਨੀ ਨਾਲ ਤਿਆਰ ਕਰ ਸਕਦੇ ਹਾਂ। ਉਹਨਾਂ ਨੇ ਕਈ ਪ੍ਰਕਾਰ ਦੇ ਫੁੱਲ ਅਤੇ ਪੱਤੀਆਂ ਤਿਆਰ ਕਰਕੇ ਬੱਚਿਆਂ ਨੂੰ ਦੱਸਿਆ।ਇਸ ਦੌਰਾਨ ਉਹਨਾਂ ਨੇ ਬੱਚਿਆਂ ਨੂੰ ਅੰਗਹੀਣ ਬੱਚਿਆਂ ਦੁਆਰਾ ਤਿਆਰ ਕੀਤੀ ਹੋਈ ਪੁਸਤਕ ਬਾਰੇ ਜਾਣਕਾਰੀ ਦਿੱਤੀ ਅਤੇ ਇਕ ਥ੍ਰੀ ਡੀ ਪੁਸਤਕ ਬਾਰੇ ਦਸਿਆ। ਇਸ ਮੌਕੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੇ ਕਿਹਾ ਕਿ ਅਜਿਹੇ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਛੁਪੀ ਹੋਈ ਕਲਾ ਦਾ ਵਿਕਾਸ ਕਰਨਾ ਹੈ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply