Tuesday, June 23, 2026

ਸਮਰਾਲਾ ਸਕੂਲ ਵਿੱਚ ਵਾਤਾਵਰਨ ਦਿਵਸ ਮਨਾਇਆ

PPN0608201512

ਸਮਰਾਲਾ 6 ਅਗਸਤ (ਪ. ਪ.) – ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਦੀ ਸਮਰਾਲਾ ਹਾਕੀ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ ਦੇ ਸਹਿਯੋਗ ਨਾਲ ਅਤੇ ਸਕੂਲ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਰਹਿਨੁਮਾਈ ਤਹਿਤ ਵਾਈਸ ਪ੍ਰਿੰਸੀਪਲ ਬਲਰਾਜ ਸਿੰਘ, ਬਿਕਰਮਜੀਤ ਭਨੋਟ ਅਤੇ ਲੈਕ: ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ ਵਾਤਾਵਰਨ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਮੇਂ ਲੈਕ: ਰਾਜੀਵ ਰਤਨ, ਸੰਦੀਪ ਕੌਰ ਅਤੇ ਪ੍ਰਵੀਨ ਭਨੋਟ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਾਤਾਵਰਨ ਸ਼ੁੱਧ ਰੱਖਣ ਲਈ ਵਿਦਿਆਰਥੀਆਂ ਨੂੰ ਪ੍ਰਣ ਵੀ ਦਿਵਾਇਆ ਗਿਆ। ਇਸ ਉਪਰੰਤ ਹਾਕੀ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ ਅਤੇ ਪ੍ਰਿੰਸੀਪਲ ਕੁਲਵੰਤ ਸਿੰਘ ਵੱਲੋਂ ਸਕੂਲ ਵਿੱਚ ਬੂਟੇ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕ: ਇੰਦਰਪ੍ਰੀਤ ਕੌਰ, ਮਨਵਿੰਦਰ ਕੌਰ, ਭੁਪਿੰਦਰ ਕੌਰ, ਵਿਨੋਦ ਰਾਵਲ, ਬਲਕਾਰ ਸਿੰਘ, ਹਰਿੰਦਰਪਾਲ ਸਿੰਘ ਗਰੇਵਾਲ, ਜਸਵਿੰਦਰ ਸਿੰਘ, ਧਰਮਪਾਲ ਸਿੰਘ, ਜਗਵਿੰਦਰ ਸਿੰਘ ਆਦਿ ਹਾਜਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply