Tuesday, June 9, 2026

ਪੱਟੀ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਪ੍ਰਧਾਨ ਹਰਪਾਲ ਸਿੰਘ

ਹਲਕਾ ਵਿਧਾਇਕ ਵੱਲੋਂ ਦਿੱਤੇ ਜਾ ਰਹੇ ਹਨ ਗ੍ਰਾਂਟਾਂ ਦੇ ਖੁੱਲੇ ਗੱਫੇ

PPN0708201502
ਪੱਟੀ, 7 ਅਗਸਤ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਹਲਕਾ ਵਿਧਾਇਕ ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਪੱਟੀ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪੈ ਦੀਆਂ ਗ੍ਰਾਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ।ਜਿਸ ਨਾਲ ਸ਼ਹਿਰ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।ਇਹ ਸ਼ਬਦ ਰਾਮਗੜ੍ਹੀਆਂ ਸਭਾ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਹਰਪਾਲ ਸਿੰਘ ਪੱਟੀ ਨੇ ਪ੍ਰੈਸ ਮਿਲਣੀ ਦੌਰਾਨ ਕਹੇ।ਉਹਨਾਂ ਕਿਹਾ ਕਿ ਜਥੇਦਾਰ ਖੁਸ਼ੀਵੰਦਰ ਸਿੰਘ ਭਾਟੀਆਂ ਮੈਂਬਰ ਸ਼ੋ੍ਰ.ਗੁ.ਪ੍ਰੰ.ਕਮੇਟੀ ਦੀ ਯੋਗ ਅਗਵਾਈ ਹੇਠ ਪੱਟੀ ਸ਼ਹਿਰ ਦਾ ਬਾਕੀ ਰਹਿੰਦਾ ਸੀਵਰੇਜ ਦਾ ਕੰਮ ਜਿਸ ਵਿਚ ਖੇਮਕਰਨ ਰੋਡ, ਕੁੱਲਾ ਚੌਂਕ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹੈ। ਉਹਨਾਂ ਦੱਸਿਆ ਕਿ ਸ਼ਹਿਰ ਦੀਆਂ ਨਵੀਆਂ ਗਲੀਆਂ ਅਤੇ ਸੀਵਰੇਜ ਦਾ ਕੰਮ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ।ਉਹਨਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਸ਼ੁਰੂ ਕੀਤੀ ਗਈ ਆਟਾਦਾਲ ਸਕੀਮ ਦਾ ਸਮੂਹ ਹਲਕਾ ਵਾਸੀ ਲਾਹਾ ਲੈ ਰਹੇ ਹਨ ਅਤੇ ਬਿਨਾਂ ਕਿਸੇ ਮੁਸ਼ਕਿਲ ਤੋਂ ਹਰ ਲਾਭਪਾਤਰੀ ਨੁੰ ਸਸਤਾ ਆਨਾਜ ਦਿੱਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ 2017 ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜਰ ਸ੍ਰੌਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ।ਇਸ ਮੌਕੇ ਤੇ ਨਰਿੰਦਰ ਸਿੰਘ ਬੈਟਰੀਆਂ ਵਾਲੇ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਪ੍ਰਦੀਪ ਸਿੰਘ ਆਦਿ ਹਾਜਰ ਸਨ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply