ਨਵੀਂ ਦਿੱਲੀ, 7 ਅਗਸਤ (ਅੰਮ੍ਰਿਤ ਲਾਲ ਮੰਨਣ) – ਜੁੱਗੋ ਜੁੱਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਥਿਆ ਸਹਿਜ ਪਾਠ, ਜਿਸ ਦੀ ਗਿਆਨੀ ਸਾਹਿਬ ਸਿੰਘ ਮਾਰਕੰਡਾ ਵਲੋਂ 14 ਜਨਵਰੀ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਅਰਦਾਸ ਉਪਰੰਤ ਅਰੰਭਤਾ ਕੀਤੀ ਗਈ ਸੀ, ਦੀ ਸੰਪੂਰਨਤਾ ਦੇ ਮੌਕੇ ਤੇ ਸ਼ੁਕਰਾਨਾ ਸਮਾਗਮ 9 ਅਗਸਤ ਐਤਵਾਰ ਸਵੇਰੇ 9 ਵਜੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਮੌਕੇ ਤੇ ਹਜ਼ੂਰੀ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਗਿਆਨੀ ਸਾਹਿਬ ਸਿੰਘ ਮਾਰਕੰਡਾ ਸੰਥਿਆ ਵਲੋਂ ਸਹਿਜ ਪਾਠ ਦੀ ਸੰਪੂਰਨਤਾ ਕੀਤੇ ਜਾਣ ਉਪਰੰਤ ਸ਼ੁਕਰਾਨੇ ਦੀ ਅਰਦਾਸ ਹੋਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media