Sunday, March 15, 2026

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ – ਤੀਕਸ਼ਨ ਸੂਦ

PPN0808201514

ਹੁਸ਼ਿਆਰਪੁਰ, 8 ਅਗਸਤ (ਸਤਵਿੰਦਰ ਸਿੰਘ) -ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ ਜਿਸ ਤਹਿਤ ਮੁਹੱਲਿਆਂ ਦੀਆਂ ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਲੋਕਾਂ ਦੀ ਮੰਗ ਅਨੁਸਾਰ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਅੱਜ ਵਾਰਡ ਨੰਬਰ 7 ਦੇ ਮੁਹੱਲਾ ਸ਼ਾਲੀਮਾਰ ਨਗਰ ਦੀਆਂ ਵੱਖ-ਵੱਖ ਗਲੀਆਂ ਵਿੱਚ 18.15 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀਆਂ ਇੰਟਰ ਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ‘ਤੇ ਨਗਰ ਨਿਗਮ ਦੇ ਮੇਅਰ ਸ੍ਰੀ ਸ਼ਿਵ ਸੂਦ ਅਤ ਵਾਰਡ ਨੰ: 7 ਦੇ ਕੌਂਸਲਰ ਸ੍ਰੀਮਤੀ ਰਾਕੇਸ਼ ਸੂਦ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ‘ਤੇ ਸ੍ਰੀ ਸੂਦ ਨੇ ਮੁਹੱਲਾ ਵਾਸੀਆਂ ਨੂੰ ਕਿਹਾ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਵਿੱਚ ਵੱਡੀ ਪੱਧਰ ‘ਤੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਲੋਕਾਂ ਦੀ ਮੰਗ ਅਨੁਸਾਰ ਹਰ ਵਾਰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ। ਸ਼ਹਿਰ ਵਿੱਚ ਸਾਰੇ ਵਿਕਾਸ ਕਾਰਜ ਸੁਚਾਰੂ ਢੰਗ ਨਾਲ ਚਲ ਰਹੇ ਹਨ। ਇਸ ਮੌਕੇ ‘ਤੇ ਸ੍ਰੀ ਸੂਦ ਨੇ ਮੁਹੱਲਾ ਵਾਸੀਆਂ ਨੂੰ ਕਿਹਾ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਵਿੱਚ ਵੱਡੀ ਪੱਧਰ ‘ਤੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਲੋਕਾਂ ਦੀ ਮੰਗ ਅਨੁਸਾਰ ਹਰ ਵਾਰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ। ਸ਼ਹਿਰ ਵਿੱਚ ਸਾਰੇ ਵਿਕਾਸ ਕਾਰਜ ਸੁਚਾਰੂ ਢੰਗ ਨਾਲ ਚਲ ਰਹੇ ਹਨ। ਇਸ ਮੌਕੇ ‘ਤੇ ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਏ ਐਮ ਈ ਹਰਪ੍ਰੀਤ ਸਿੰਘ, ਜੂਨੀਅਰ ਇੰਜੀ: ਲਵਦੀਪ, ਸ਼ਾਲੀਮਾਰ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਲੀਪ ਸਿੰਘ, ਨਰਿੰਦਰ ਸਿੰਘ ਮਿਨਹਾਸ, ਜਗਦੀਸ਼ ਰਾਜ ਸ਼ਰਮਾ, ਪੰਨਾ ਲਾਲ ਸ਼ਰਮਾ, ਤਿਲਕ ਰਾਜ ਸ਼ਰਮਾ, ਬਸਾਖੀ ਰਾਮ, ਸੁਧੀਰ ਸੂਦ, ਸ਼ਸ਼ੀ ਕਾਂਤ, ਇਸ਼ਰ ਸਿੰਘ, ਸੰਤੋਖ ਸਿੰਘ, ਡਾ. ਰਾਮ ਇਕਬਾਲ ਸਿੰਘ, ਸਤਪਾਲ ਗੋਇਲ, ਡਾ. ਟੀ. ਐਸ. ਠਾਕਰ, ਆਰ.ਸੀ. ਸ਼ਰਮਾ, ਸੁਰਿੰਦਰ ਕੁਮਾਰ, ਰਣਬੀਰ ਸਿੰਘ, ਰਾਕੇਸ਼ ਸ਼ਰਮਾ, ਨਰਿੰਦਰ ਕੁਮਾਰ, ਅਜੇ ਸਿੰਗਲ, ਵਿਪਨ ਸਿੰਗਲ, ਅਮਰਜੀਤ ਕੌਰ, ਸੂਮਨ ਸ਼ਰਮਾ, ਸ਼ੋਭਾ ਰਾਣੀ, ਅਮਿਤ ਸ਼ਰਮਾ, ਜਸਬੀਰ ਕੌਰ, ਅਮਰ ਤੇਜ ਕੌਰ, ਸੁਪ੍ਰੀਤ, ਸਨੇਹ ਅਤੇ ਮੁਹੱਲਾ ਵਾਸੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply