Friday, March 13, 2026

ਖਾਲਸਾ ਕਾਲਜ ਅਤੇ ਵੂਮੈਨ ਨੇ ਮਨਾਇਆ ਤੀਆਂ ਦਾ ਤਿਉਹਾਰ

ਤਿਉਹਾਰ ਸਾਡੇ ਆਪਸੀ ਸਾਂਝ ਦੇ ਪ੍ਰਤੀਕ – ਛੀਨਾ

PPN0808201517

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਦੋਹਾਂ ਕਾਲਜਾਂ ਵਿੱਚ ਵਿਦਿਆਰਥਣਾਂ ਨੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਿਆਂ ਹੋਇਆ ਆਏ ਸਰੋਤਿਆਂ ਨੂੰ ਪੁਰਾਤਨ ਵਿਰਸੇ ਦੇ ਖਿਆਲਾਂ ਵਿੱਚ ਮਘਨ ਹੋਣ ਲਈ ਮਜ਼ਬੂਰ ਕਰ ਦਿੱਤਾ। ਕਾਲਜਾਂ ਦੀਆਂ ਵਿਦਿਆਰਥਣਾਂ ਨੇ ਸਾਉਣ ਦੇ ਮਹੀਨੇ ਵਿੱਚ ਮਨਾਏ ਜਾਂਦੇ ਇਸ ਤਿਉਹਾਰ ‘ਤੇ ਪੀਂਘਾਂ ਝੂਟਣ, ਇਕ ਦੂਜੇ ‘ਤੇ ਹਾਸਰਸ ਵਿਅੰਗ ਕੱਸਣ, ਝਰਖਾ ਕੱਤਣ, ਫੁਲਕਾਰੀ ਕੱਢਦੀਆਂ ਮੁਟਿਆਰਾਂ, ਪੰਜਾਬੀ ਗਾਇਕੀ, ਗਿੱਧਾ-ਬੋਲੀਆਂ ਨਾਲ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ।
ਖ਼ਾਲਸਾ ਕਾਲਜ ਵਿਖੇ ਪ੍ਰੋਗਰਾਮ ਦਾ ਅਗਾਜ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਅਤੇ ਵੂਮੈਨ ਵਿਖੇ ਪ੍ਰਿੰ: ਡਾ. ਸੁਖਬੀਰ ਕੌਰ ਮਾਹਲ ਦੇ ਕਰਨ ਉਪਰੰਤ ਵਿਦਿਆਰਥਣਾਂ ਵੱਲੋਂ ‘ਪੀਂਘਾਂ ਝੂਟਦੀਆਂ ਸਾਵਨ ਵਿੱਚ ਮੁਟਿਆਰਾਂ’ ਦੇ ਗਾਇਨ ਨਾਲ ਹੋਇਆ, ਜਿਸਦੀ ਕਾਫ਼ੀ ਸ਼ਲਾਘਾ ਕੀਤੀ ਗਈ। ਸ੍ਰੀਮਤੀ ਛੀਨਾ ਨੇ ਕਿਹਾ ਕਿ ਤਿਉਹਾਰ ਸਾਡੇ ਆਪਸੀ ਸਾਂਝ ਦੇ ਪ੍ਰਤੀਕ ਹੁੰਦੇ ਹਨ ਤੇ ਸਾਰਿਆਂ ਨੂੰ ਵਿਰਾਸਤ ਵਿੱਚ ਮਿਲੇ ਤਿਉਹਾਰਾਂ ਨੂੰ ਰਲ-ਮਿਲਕੇ ਮਨਾਉਣਾ ਚਾਹੀਦਾ ਹੈ। PPN0808201518
ਇਸ ਮੌਕੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਸਾਉਣ ਮਹੀਨਾ, ਦੇਸੀ 12 ਮਹੀਨਿਆਂ ਵਿੱਚੋਂ ਵੱਖਰੀ ਪਛਾਣ ਰੱਖਦਾ ਹੈ। ਇਸ ਤਿਓਹਾਰ ‘ਤੇ ਮੁਟਿਆਰਾਂ ਆਪਣੇ ਦਿਲ ਦੇ ਚਾਅ ਤੇ ਉਮੰਗਾਂ ਨੂੰ ਉਜਾਗਰ ਕਰਦੀਆਂ ਹਨ ਅਤੇ ਇਕੱਠੀਆਂ ਗਿੱਧਾ ਅਤੇ ਪੀਂਘਾਂ ਝੂਟ ਕੇ ਮੌਜ਼ਾਂ ਮਾਣਦੀਆਂ ਸਨ।
ਉਨ੍ਹਾਂ ਕਿਹਾ ਕਿ ਨਵ-ਵਿਆਹੀਆਂ ਮੁਟਿਆਰਾਂ ਸਾਵਣ ਦਾ ਮਹੀਨਾ ਗੁਜ਼ਾਰਣ ਲਈ ਸਹੁਰੇ ਘਰ ਤੋਂ ਪੇਕੇ ਘਰ ਆ ਕੇ ਆਪਣੀ ਜ਼ਿੰਦਗੀ ਦੇ ਗੁਜਾਰੇ ਉਨ੍ਹਾਂ ਸੁਨਿਹਰੀ ਪਲਾਂ ਨੂੰ ਆਪਣੀਆਂ ਸਾਥਣਾਂ ਨਾਲ ਸਾਂਝੀਆਂ ਕਰਦੀਆਂ ਹਨ ਅਤੇ ਖੂਬਸੂਰਤ ਜ਼ਿੰਦਗੀ ਦੀ ਤਮੰਨਾ ਲਈ ਵਿਚਾਰਾਂ ਦੀ ਸਾਂਝ ਬੁੰਨ੍ਹਦੀਆਂ ਹਨ। ਉਨ੍ਹਾਂ ਇਸ ਗੱਲ ‘ਤੇ ਵੀ ਅਫ਼ਸੋਸ ਜਾਹਿਰ ਕੀਤੀ ਕਿ ਜਿੱਥੇ ਸ਼ੌਹਰਤ ਆਦਿ ਹਾਸਲ ਕਰਨ ਦੀ ਲਾਲਸਾ ਕਰਕੇ ਅੱਜ ਦੀ ਪੀੜ੍ਹੀ ਆਪਣੇ ਸੱਭਿਆਚਾਰ, ਰੀਤੀ-ਰਿਵਾਜ ਤੇ ਵਿਰਸੇ ਨੂੰ ਭੁਲਦੀ ਜਾ ਰਹੀ ਹੈ, ਉੱਥੇ ਵੱਧਦੀ ਮਹਿੰਗਾਈ ਨੇ ਵੀ ਤਿਉਹਾਰਾਂ ‘ਤੇ ਲੱਗਦੀਆਂ ਰੌਣਕਾਂ ਨੂੰ ਘਟਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਪਰ ਫਿਰ ਵੀ ਪੰਜਾਬੀ ਵਿਰਸੇ ਨੂੰ ਪਿਆਰ ਕਰਨ ਵਾਲੇ ਸਮਾਜ ਸੇਵਕ ਸੰਸਥਾਵਾਂ, ਕਾਲਜ ਅਤੇ ਸਕੂਲ ਆਦਿ ਸਮੇਂ-ਸਮੇਂ ‘ਤੇ ਇਹੋ ਜਿਹੇ ਉਪਰਾਲੇ ਕਰਦੇ ਹਨ ਕਿ ਸਾਡੇ ਰੀਤੀ-ਰਿਵਾਜਾਂ ਨਾਲ ਜੁੜੇ ਹੋਏ ਇਹ ਤਿਓਹਾਰ ਜਿਉਂਦੇ ਰਹਿ ਸਕਣ। ਇਸ ਮੌਕੇ ਖ਼ਾਲਸਾ ਕਾਲਜ ਤੋਂ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਡਾ. ਨਵਨੀਨ ਬਾਵਾ, ਡਾ. ਰੁਮਿੰਦਰ ਕੌਰ ਅਤੇ ਵੂਮੈਨ ਤੋਂ ਡਾ. ਜਤਿੰਦਰ ਕੌਰ, ਡਾ. ਸੁਮਨ ਨਈਅਰ, ਡਾ. ਚੈਂਚਲ ਬਾਲਾ, ਡਾ. ਅਮਰਜੀਤ ਕੌਰ, ਡਾ. ਰਵਿੰਦਰ ਕੌਰ, ਡਾ. ਮਨਪ੍ਰੀਤ ਕੌਰ, ਮੈਡਮ ਨੀਲਮਜੀਤ, ਡਾ. ਮਨਬੀਰ ਕੌਰ, ਰਾਕੇਸ਼ ਕੁਮਾਰ, ਮਨਜੀਤ ਸਿੰਘ, ਆਦਿ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਸ਼ਾਮਿਲ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply