Tuesday, August 4, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN0808201519

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।
ਇਸ ਮੌਕੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ ਨੇ ਸਮੂੰਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ‘ਤੇ ਚਲਣਾ ਚਾਹੀਦਾ ਹੈ। ਸ: ਮੰਨਨ ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਮੈਂਬਰ ਗੁਰਮਹਿੰਦਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਜੀ. ਐੱਸ. ਭੱਟੀ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ. ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਨੀਲਮ ਹੰਸ, ਖ਼ਾਲਸਾ ਕਾਲਜ ਚਵਿੰਡਾ ਦੇਵੀ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਰਡੀ ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਵਿੰਦਰ ਕੌਰ ਸੰਧੂ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply