ਡਾ. ਰੂਪ ਸਿੰਘ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 8 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਦੀ ਸੁਵਿਧਾ ਨੂੰ ਨਿਰੰਤਰ ਚਾਲੂ ਰੱਖਣ ਲਈ ਨਵਾਂ 66 ਕੇ.ਵੀ. ਗਰਿਡ ਸਬ ਸਟੇਸ਼ਨ ਲਗਾਉਣ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨਾਲ ਲਿਖਾ ਪੜੀ ਚੱਲ ਰਹੀ ਸੀ ਜਿਸ ਨੂੰ ਸਰਕਾਰ ਵੱਲੋਂ ਮੰਨਜੂਰੀ ਦੇ ਦਿੱਤੀ ਗਈ ਹੈ।
ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 66 ਕੇ.ਵੀ. ਗਰਿਡ ਸਬ ਸਟੇਸ਼ਨ ਲਗਾਉਣ ਵਾਸਤੇ ਸ਼ੋ੍ਰਮਣੀ ਕਮੇਟੀ ਵੱਲੋਂ ਬਿਜਲੀ ਬੋਰਡ ਦੇ ਅਧਿਕਾਰੀ ਸ੍ਰੀ ਐਸ ਕੇ ਚਾਵਲਾ ਐਸ.ਈ., ਸ੍ਰੀ ਸਤਿੰਦਰ ਸ਼ਰਮਾ ਐਕਸੀਅਨ ਇੰਡੀਅਨ ਡਿਵੀਜਨ, ਸ੍ਰੀ ਵਿਪਨ ਖੁਰਾਨਾ ਸੁਪ੍ਰਿੰਟੈਂਡੈਂਟ ਸੁਵਿਧਾ ਸੈਂਟਰ ਤੇ ਸ. ਹਰਭਜਨ ਸਿੰਘ ਜੇ.ਈ. ਗੋਲਡਨ ਟੈਂਪਲ ਸਬ ਸਟੇਸ਼ਨ ਨਾਲ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ ਹੈ ਤਾਂ ਕਿ ਇਸ ਕਾਰਜ ਨੂੰ ਜਲਦੀ ਨੇਪਰੇ ਚਾੜਿਆ ਜਾ ਸਕੇ।ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਨਿਸ਼ਾਨ ਸਿੰਘ ਸੁਪਰਵਾਈਜ਼ਰ ਜਨਰੇਟਰ ਵਿਭਾਗ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media