Friday, July 17, 2026

ਜਗਦੀਪ ਸਿੰਘ ਜੱਗੀ ਝਨੇਰ ਨੂੰ ਯੂਥ ਕਮੇਟੀ ਦਾ ਪ੍ਰਧਾਨ ਚੁਣਿਆ

U
U

ਸੰਦੌੜ, 9 ਅਗਸਤ (ਹਰਮਿੰਦਰ ਸਿੰਘ ਭੱਟ) – 2017 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਜਮੀਨ ਤਿਆਰ ਕਰਨ ਵਿਚ ਲੱਗੇ ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਮੁਹੰਮਦ ਇਜਹਾਰ ਆਲਮ ਦੀ ਹਾਜਰੀ ਵਿਚ ਅੱਜ ਨੇੜਲੇ ਪਿੰਡ ਝਨੇਰ ਵਿਖੇ ਅਕਾਲੀ ਦਲ ਦੀ ਯੂਥ ਕਮੇਟੀ ਦਾ ਗਠਨ ਕੀਤਾ ਗਿਆ।ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝਨੇਰ ਦੀਆਂ ਕੋਸ਼ਿਸ਼ਾਂ ਸਦਕਾ ਚੁਣੀ ਗਈ ਇਸ ਕਮੇਟੀ ਵਿਚ ਜਗਦੀਪ ਸਿੰਘ ਜੱਗੀ ਝਨੇਰ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਇਕ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਕਮੇਟੀ ਵਿਚ ਸਾਮਲ ਕੀਤਾ ਗਿਆ ਹੈ।ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਨਾਬ ਆਲਮ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਭਾਜਪਾ ਤੋਂ ਬਿਨ੍ਹਾਂ ਦੂਜੀਆਂ ਸਾਰੀਆਂ ਪਾਰਟੀ ਕੁਰਸੀ ਦੀ ਖਾਤਰ ਲੋਕਾਂ ਨੂੰ ਬੁੱਧੂ ਬਣਾ ਰਹੀਆਂ ਹਨ।ਉਨ੍ਹਾਂ ਕਾਂਗਰਸ ਪਾਰਟੀ ਤੇ ਨਿਸਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸਿਪ ਖਿਲਰੀ ਪਈ ਹੈ ਅਤੇ ਇਸਦੇ ਆਗੂ ਇਕ ਦੂਜੇ ਨੂੰ ਠਿੱਬੀ ਲਗਾਉਣ ਲਈ ਕੰਮ ਰਹੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚੋਂ ਖਤਮ ਹੋ ਰਹੀ ਹੈ ਅਤੇ ਲੋਕ 2017 ਦੀਆਂ ਚੋਣਾਂ ਵਿਚ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਾਂਗ ਸਬਕ ਸਿਖਾ ਦੇਣਗੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜੇ ਹਨ ਅਤੇ ਯੂਥ ਅਕਾਲੀ ਦਲ ਦੀ ਇਹ ਟੀਮ 2017 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਵਿਚ ਅਹਿਮ ਰੋਲ ਅਦਾ ਕਰੇਗੀ।ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝਨੇਰ, ਜਥੇਦਾਰ ਹਰਬੰਸ ਸਿੰਘ ਮਹੋਲੀ, ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ, ਅਕਾਲੀ ਦਲ ਦੇ ਸਹਿਰੀ ਪ੍ਰਧਾਨ ਬਸੀਰ ਰਾਣਾ ਅਕਾਲੀ ਦਲ ਦੇ ਸਰਕਲ ਸੰਦੌੜ ਦੇ ਐਸ.ਸੀ ਵਿੰਗ ਦੇ ਪ੍ਰਧਾਨ ਰਾਜ ਸਿੰਘ ਦੁਲਮਾਂ, ਸਾਬਕਾ ਚੇਅਰਮੈਨ ਸਾਬਰ ਅਲੀ ਢਿਲੋਂ, ਸਾਬਕਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਖਾਲਸਾ ਆਦਿ ਹਾਜਰ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply