
ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਪੰਜਾਬ ਭਰ ਵਿਚ ਹੋਣ ਵਾਲੀਆਂ ਪਾਰਲੀਮਾਨੀ ਚੋਣਾਂ ਨੂੰ ਨਿਰਪੱਖ ਰੂਪ ਵਿੱਚ ਕਰਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋ ਬਿਨਾਂ ਕਿਸੇ ਦਬਾਓ ਦੇ ਕਰਨ ਪ੍ਰਤੀ ਵੋਟਰਾਂ ਨੂੰ ਉਤਸਾਹਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਦੀਆਂ ਗਤੀਵਿਧੀਆਂ ਤਹਿਤ ਜ਼ਿਲਾ ਚੋਣ ਅਫਸਰ ਕਮਲ ਕਿਸ਼ੋਰ ਯਾਦਵ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ-ਕਰਮਚਾਰੀਆਂ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਪ੍ਰਣ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪ੍ਰਾਸ਼ਰ, ਚੋਣ ਤਹਿਸੀਲਦਾਰ ਭਾਰਤ ਭੂਸ਼ਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇਸ ਮੌਕੇ ਲਿਆ ਪ੍ਰਣ ਇਸ ਤਰਾਂ ਹੈ,” ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ ਰਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰਖਾਗੇਂ ਅਤੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰਖਦੇ ਹੋਏ ਅਸੀ ਆਪਣੀ ਵੋਟ ਬਣਾਵਾਵਾਂਗੇ ਅਤੇ ਆਪਣੇ ਵੋਟ ਦੇ ਅਧਿਕਾਰ ਦਾ ਨਿਡਰ ਹੋ ਕੇ ਅਤੇ ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾਂ ਜਾਂ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਾਂਗੇ”
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media