ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈੱਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ‘ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਉਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਵਾਸਤੇ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸ. ਜੋਗਿੰਦਰ ਸਿੰਘ ਢਿੱਲੋਂ ਨੇ ਦਿੰਦਿਆਂ ਦੱਸਿਆ ਕਿ ਘੱਟੋ-ਘੱਟ ਦਸਵੀਂ ਪਾਸ ਬੇਰੁਜ਼ਗਾਰ ਨੌਜਵਾਨ, ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਵੇ ਅਤੇ ਘੱਟੋ-ਘੱਟ ਪੰਜ ਦੁਧਾਰੂ ਪਸ਼ੂ ਰੱਖਦੇ ਹੋਣ, ਇਸ ਕੋਰਸ ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੰਟਰਵਿਊ 13 ਅਗਸਤ, 2015 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਅੰਮ੍ਰਿਤਸਰ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਉਮੀਦਵਾਰ ਇਸ ਕੋਰਸ ਲਈ ਫਾਰਮ ਦਫ਼ਤਰ ਡਿਪਟੀ ਡਾਇਰੈਕਟਰ. ਡੇਅਰੀ, ਅੰਮ੍ਰਿਤਸਰ ਤੋਂ ਪ੍ਰਾਪਤ ਕਰਕੇ ਅਤੇ ਤਸਦੀਕ ਕਰਵਾ ਕੇ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media