Thursday, June 18, 2026

ਮਲਕੀਤ ਸਿੰਘ ਮੱਲੂ ‘ਤੇ ਬਲਜਿੰਦਰ ਸਿੰਘ ਬਿੱਲਾ ਨੂੰ ਗਿੱਲ ਨੇ ਦਿੱਤੀ ਵਧਾਈ

PPN1008201527

ਪੱਟੀ, 10 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਯੂਥ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ ਦੀਆਂ ਹੋਈਆਂ ਚੋਣਾਂ ਵਿੱਚ ਚੁਣੇ ਗਏ ਮੀਤ ਪ੍ਰਧਾਨ ਮਲਕੀਤ ਸਿੰਘ ਮੱਲੂ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਬਿੱਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾ: ਹਰਮਿੰਦਰ ਸਿੰਘ ਗਿੱਲ ਨੇ ਵਧਾਈ ਦਿੱਤੀ।ਇਸ ਮੌਕੇ ਮਲਕੀਤ ਸਿੰਘ ਮੱਲੂ ‘ਤੇ ਬਲਜਿੰਦਰ ੱਿਸੰਘ ਬਿੱਲੇ ਨੇ ਵੋਟਰਾਂ ‘ਤੇ ਸਪੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ‘ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣਗੇ।ਇਸ ਮੌਕੇ ਕੰਵਰ ਫਤਿਆਬਾਦ ਪ੍ਰਧਾਨ, ਬਿੱਟੂ ਤੁੂਤ, ਮਨਜੀਤ ਸਿੰਘ ਤੂਤ, ਯਾਦਵਿੰਦਰ ਸਿੰਘ ਅਤੇ ਦਲਜੀਤ ਸਿੰਘ ਆਦਿ ਹਾਜ਼ਿਰ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply