Saturday, March 21, 2026

ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਰਾਜਦੀਪ ਦੀ ਕੁਸ਼ਤੀ ਮੁਕਾਬਲਿਆਂ ਵਿੱਚ ਝੰਡੀ

PPN1108201505ਅਹਿਮਦਗੜ/ਸੰਦੌੜ੍ਹ, 11 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੋਗੀਵਾਲ ਵਿਖੇ ਜੋਨ ਪੱਧਰੀ ਕੁਸਤੀ ਮੁਕਾਬਲੇ ਵਿੱਚ ਸਾਹਿਬਜਾਦਾ ਅਜੀਤ ਸਿੰਘ ਸੀਨੀ. ਸੈਕੰ. ਪਬਲਿਕ ਸਕੂਲ ਚੱਕ ਸ਼ੇਖੂਪੁਰ ਕਲਾਂ ਸੰਗਰੂਰ ਦੇ ਅੰਡਰ 19 ਰਾਜਦੀਪ ਸਿੰਘ ਚੱਕ ਨੇ 86 ਕਿੱਲੋ ਵਜਨ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਇਸ ਮੋਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਹਿਬਜਾਦਾ ਅਜੀਤ ਸਿੰਘ ਸੀਨੀਅਰ ਸੰਕੈਡਰੀ ਸਕੂਲ ਚੱਕ ਸੇਖੂਪੁਰਾ ਦੀ ਰੱਸਾ-ਕੱਸੀ ਅੰਡਰ-19 ਸਾਲਾ ਲੜਕਿਆਂ ਦੀ ਟੀਮ ਨੇ ਰੱਸਾ ਕੱਸੀ ਦੇ ਖੇਡ ਮੁਕਾਬਿਲਆਂ ਦੌਰਾਨ ਆਪਣੀਆਂ ਵਿਰੋਧੀ ਸਕੂਲ ਦੀਆਂ ਟੀਮਾਂ ਨੂੰ ਮਾਤ ਦਿੰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਕਬੱਡੀ ਟੀਮ ਅੰਡਰ 14 ਤੀਜੇ ਸਥਾਨ ਤੇ ਰਹੀ। ਉਹਨਾਂ ਕਿਹਾ ਕਿ ਇਹ ਸਿਹਰਾ ਸਕੂਲ ਦੇ ਡੀ.ਪੀ.ਈ. ਬਲਵਿੰਦਰ ਸਿੰਘ ਖੁਰਦ ਨੂੰ ਜਾਂਦਾ ਹੈ ਜਿਨਾ੍ਹ ਦੀ ਸਖਤ ਮਿਹਨਤ ਰੰਗ ਲਿਆਈ ਹੈ।ਇਸ ਸਮੇਂ ਸਕੂਲ ਦੀ ਡਾਇਰੈਕਟਰ ਮੈਡਮ ਬੀ.ਕੇ. ਮਹਿਤਾ ਨੇ ਬੱਚਿਆਂ ਨੂੰ ਹੋਰ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਇਸ ਸਕੂਲ ਦੇ ਜ਼ਿਲਾ ਪੱਧਰੀ ਟੀਮ ਵਿੱਚ ਰੱਸਾ-ਕੱਸੀ ਦੇ ਵਿਦਿਆਰਥੀਆਂ ਨੂੰ ਵੀ ਚੁਣਿਆ ਗਿਆ।ਸਕੂਲ ਦੇ ਸਮੂਹ ਸਟਾਫ ਵੱਲੋਂ ਰਾਜਦੀਪ ਸਿੰਘ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੈਡਮ ਅਮਨਦੀਪ ਕੌਰ, ਸਾਬਕਾ ਸਰਪੰਚ ਸੁਰਜੀਤ ਕੌਰ ਹਾਜਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply