ਮਾਲੇਰਕੋਟਲਾ/ ਸੰਦੌੜ੍ਹ, 11 ਅਗਸਤ (ਹਰਮਿੰਦਰ ਸਿੰਘ ਭੱਟ) – ਬਾਰ ਕੋਂਸਲ ਆਫ ਪੰਜਾਬ ਐਂਡ ਹਰਿਆਣਾ ਵੱਲੋਂ ਮਾਲੇਰਕੋਟਲਾ ਦੇ ਸ਼੍ਰੀ ਸਾਜ਼ਿਦ ਜਮੀਲ ਐਡਵੋਕੇਟ ਨੂੰ ਐਡਵਾਇਜ਼ਰੀ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ।ਇਹ ਨਿਯੁੱਕਤੀ ਪੱਤਰ ਬਾਰ ਕੋਂਸਲ ਆਫ ਪੰਜਾਬ ਐਂਡ ਹਰਿਆਣਾ ਦੇ ਸਾਬਕਾ ਚੇਅਰਮੈਨ ਅਤੇ ਐਡਮਿਨਿਸਟ੍ਰੈਟਿਵ ਚੇਅਰਮੈਨ ਸ਼੍ਰੀ ਰਣਧੀਰ ਸਿੰਘ ਬਧਰਾਨ ਨੇ ਚੰਡੀਗੜ੍ਹ ਵਿੱਚ ਸਥਿਤ ਦਫਤਰ ਵਿਖੇ ਦਿੱਤਾ।ਵਰਣਨਯੋਗ ਹੈ ਕਿ ਸਾਜਿਦ ਜਮੀਲ ਐਡਵੋਕੇਟ ਇਸ ਤੋਂ ਪਹਿਲਾਂ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਦੇ ਸਾਬਕਾ ਜੁਆਇੰਟ ਸਕੱਤਰ ਦੇ ਅਹੁਦੇ ਤੇ ਵੀ ਕੰਮ ਕਰ ਚੁੱਕੇ ਹਨ।ਸ਼੍ਰੀ ਸਾਜਿਦ ਨੇ ਬਾਰ ਕੋਂਸਲ ਦਾ ਅਪਣੀ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਜੋ ਕੋਂਸਲ ਵੱਲੋਂ ਜਿੰਮੇਵਾਰੀ ਸੋਂਪੀ ਗਈ ਹੈ, ਮੈਂ ਉਸ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media