
ਅੰਮ੍ਰਿਤਸਰ, 11 ਅਗਸਤ (ਗੁਰਚਰਨ ਸਿੰਘ)- ਨਗਰ ਨਿਗਮ ਅੰਮ੍ਰਿਤਸਰ ਦੀ ਵਾਰਡ 42 ਤੋਂ ਕੌਂਸਲਰ ਤੇ ਹੋਲੀ ਸਿੱਟੀ ਟਰੱਸਟ ਦੇ ਪ੍ਰਧਾਨ ਮਨਮੋਹਨ ਸਿੰਘ ਟੀਟੂ ਜਿਨ੍ਹਾਂ ਦੇ ਵੱਡੇ ਭਰਾ ਸ: ਪ੍ਰਮਜੀਤ ਸਿੰਘ ਪੰਮੀ ਜੋ ਕਿ ਬੀਤੇ ਦਿਨੀ ਸਦੀਵੀ ਵਿਛੌੜਾ ਦੇ ਗਏ ਸਨ। ਅੱਜ ਸ: ਟੀਟੂ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ: ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸ:ਤਲਬੀਰ ਸਿੰਘ ਗਿੱਲ ਤੇ ਜਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਸ: ਉਪਕਾਰ ਸਿੰਘ ਸੰਧੂ ਉਨ੍ਹਾਂ ਦੇ ਗ੍ਰਿਹ ਵਿਖੇ ਪਹੁੰਚੇ, ਜਿਥੇ ਉਨ੍ਹਾਂ ਕੌਸਲਰ ਮਨਮੋਹਨ ਸਿੰਘ ਟੀਟੂ, ਇੰਸਪੈਕਟਰ ਇੰਦਰਜੀਤ ਸਿੰਘ, ਚੇਅਰਮੈਨ ਹਰਿੰਦਰ ਸਿੰਘ ਸਮੇਤ ਸਮੂਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਗਿਹਰੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਹੋਰਨਾ ਤੋਂ ਇਲਾਵਾ ਕੌਂਸਲਰ ਪ੍ਰਿਤਪਾਲ ਸਿੰਘ ਲਾਲੀ, ਰੇਸ਼ਮ ਸਿੰਘ ਭੁੱਲਰ, ਗੁਰਭੇਜ ਸਿੰਘ ਭੀਲੋਵਾਲ, ਜਥੇ:ਪੂਰਨ ਸਿੰਘ ਮੱਤੇਵਾਲ, ਪ੍ਰਮਬੀਰ ਸਿੰਘ ਮੱਤੇਵਾਲ, ਸੀਨੀ: ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ, ਮੁਖਤਿਆਰ ਸਿੰਘ ਸੁਲਤਾਨਵਿੰਡ, ਸੁਰਿੰਦਰ ਸਿੰਘ ਸੁਲਤਾਨਵਿੰਡ, ਨਵਦੀਪ ਸਿੰਘ ਗੋਲਡੀ, ਸਮਸ਼ੇਰ ਸਿੰਘ ਸ਼ੇਰਾ ਆਦਿ ਆਗੂ ਮੌਜੂਦ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media